ਚੰਡੀਗੜ੍ਹ, 27 ਸਤੰਬਰ | ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਝਟਕਾ ਲੱਗਾ ਹੈ। ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸੂਤਰਾਂ ਮੁਤਾਬਕ ਉਨ੍ਹਾਂ ਨੇ ਕੁਝ ਦਿਨਾਂ ਤੋਂ ਪਾਰਟੀ ਤੋਂ ਦੂਰੀ ਬਣਾ ਲਈ ਸੀ।
ਸੂਤਰਾਂ ਮੁਤਾਬਕ ਵੀਰਵਾਰ ਨੂੰ ਪਾਰਟੀ ਦਫਤਰ ‘ਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ‘ਤੇ ਚਰਚਾ ਅਤੇ ਮੀਟਿੰਗ ਹੋਈ। ਉਹ ਇਸ ‘ਚ ਵੀ ਨਹੀਂ ਆਏ। ਇਸ ਸਬੰਧੀ ਜਦੋਂ ਭਾਜਪਾ ਦੇ ਸੀਨੀਅਰ ਮੈਂਬਰ ਨੇ ਉਨ੍ਹਾਂ ਨੂੰ ਫੋਨ ਕੀਤਾ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਰਹੇ ਅਤੇ ਨਾ ਹੀ ਕਿਸੇ ਮੀਟਿੰਗ ਵਿਚ ਸ਼ਾਮਲ ਹੋਣਗੇ।