ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ : ਦਰਜਨਾਂ ਕਾਂਗਰਸੀ ਕੌਂਸਲਰ ‘ਆਪ’ ‘ਚ ਹੋਏ ਸ਼ਾਮਲ

0
359

ਜਲੰਧਰ, 14 ਅਕਤੂਬਰ | ਜਲੰਧਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦਰਜਨਾਂ ਕਾਂਗਰਸੀ ਕੌਂਸਲਰ ‘ਆਪ’ ‘ਚ ਸ਼ਾਮਲ ਹੋ ਗਏ ਹਨ। ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਦੱਸ ਦਈਏ ਕਿ ਕੁਝ ਹੀ ਸਮੇਂ ਬਾਅਦ ਜਲੰਧਰ ਵਿਚ MC ਦੀਆਂ ਚੋਣਾਂ ਹੋਣ ਵਾਲੀਆਂ ਹਨ।

ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਦੇ ਮੌਜੂਦਾ MP ਹਨ। ਦੱਸ ਦਈਏ ਕਿ ਇਹ ਸ਼ਹਿਰ ਕਾਂਗਰਸੀਆਂ ਦਾ ਗੜ੍ਹ ਮੰਨਿਆ ਜਾਂਦਾ ਸੀ ਪਰ ਹੁਣ ਹਰ ਪਾਰਟੀ ਦਾ ਆਗੂ ਆਪ ਦੀ ਚੜ੍ਹਤ ਨੂੰ ਵੇਖ ਕੇ ਇਸ ਪਾਰਟੀ ਵਿਚ ਸ਼ਾਮਲ ਹੋ ਰਿਹਾ ਹੈ।