Big breaking : CM ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਦੇ ਨਾਂ ‘ਤੇ ਲਾਈ ਮੋਹਰ

0
390

ਚੰਡੀਗੜ੍ਹ: cm ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈੱ ਕਾਂਗਰਸ ਤੋਂ ਆਪ ਵਿਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਦੀ ਉਮੀਦਵਾਰੀ ਉਤੇ ਮੋਹਰ ਲਗਾ ਦਿੱਤੀ ਹੈ। ਹੁਣ ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਹੀ ਉਮੀਦਵਾਰ ਹੋਣਗੇ। ਅਜੇ ਕੱਲ੍ਹ ਹੀ ਰਿੰਕੂ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋੇਏ ਸਨ।

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਸੀ । ਦੱਸ ਦਈਏ ਕਿ ਉਹ 2022 ਵਿਚ ਕਾਂਗਰਸ ਪਾਰਟੀ ਤੋਂ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ ਸਨ। ਜਲੰਧਰ ਜ਼ਿਮਨੀ ਚੋਣਾਂ ਲਈ ਆਪ ਪਾਰਟੀ ਨੇ ਵੱਡਾ ਦਾਅ ਖੇਡਿਆ ਹੈ।

CM ਮਾਨ ਨੇ ਕੱਲ੍ਹ ਹੀ ਕਿਹਾ ਸੀ ਕਿ ਜਲਦ ਹੀ MP ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗ ਤੇ ਅੱਜ ਉਨ੍ਹਾਂ ਨੇ ਰਿੰਕੂ ਦੀ ਉਮੀਦਵਾਰੀ ਉਤੇ ਮੋਹਰ ਲਗਾ ਦਿੱਤੀ ਹੈ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਸੀ। ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਖ਼ਿਲਾਫ਼ ਅੱਜ ਕਾਂਗਰਸ ਹਾਈਕਮਾਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਇਸ ਦੀ ਜਾਣਕਾਰੀ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ। ਇਸ ਸਬੰਧੀ ਹਰੀਸ਼ ਚੌਧਰੀ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਆਪ ਵਿਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕਿਹਾ ਕਿ ਪਾਰਟੀ ਦਾ ਹਰੇਕ ਹੁਕਮ ਮੰਨਾਂਗਾ।