ਅੰਬਾਲਾ । ਹਰਿਆਣਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜੰਮ ਕੇ ਹੰਗਾਮਾ ਹੋਇਆ। ਨਹਨੌਂਦ ‘ਚ ਜਾਂਗੜਾ ਧਰਮਸ਼ਾਲਾ ਦਾ ਉਦਘਾਟਨ ਕਰਨ ਪਹੁੰਚੇ ਬੀਜੇਪੀ ਦੇ ਸੰਸਦ ਮੈਂਬਰ ਰਾਮਚੰਦਰ ਜਾਂਗੜਾ ਦਾ ਕਿਸਾਨਾਂ ਨੇ ਜ਼ੋਰਦਾਰ ਵਿਰੋਧ ਕੀਤਾ।

ਇਸ ਦੌਰਾਨ ਕਿਸਾਨਾਂ ਨੇ ਸੰਸਦ ਮੈਂਬਰ ਦੇ ਕਾਫਲੇ ‘ਤੇ ਪਥਰਾਅ ਕੀਤਾ, ਜਿਸ ਕਾਰਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ।

ਜਾਣਕਾਰੀ ਮੁਤਾਬਕ ਭਾਜਪਾ MP ਰਾਮਚੰਦਰ ਜਾਂਗੜਾ ਇਕ ਧਰਮਸ਼ਾਲਾ ਦਾ ਉਦਘਾਟਨ ਕਰਨ ਆਏ ਸਨ। ਇਸ ਦੌਰਾਨ ਕਿਸਾਨਾਂ ਨੇ ਸੰਸਦ ਮੈਂਬਰ ਦੇ ਕਾਫਲੇ ਨੂੰ ਘੇਰ ਲਿਆ ਤੇ ਹਮਲਾ ਕਰ ਦਿੱਤਾ। ਕਿਸਾਨਾਂ ਨੇ ਸੰਸਦ ਮੈਂਬਰ ਦੇ ਕਾਫਲੇ ‘ਤੇ ਪਥਰਾਅ ਕੀਤਾ, ਜਿਸ ਨਾਲ ਕਈ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ।

ਕਿਸਾਨਾਂ ਨੇ ਰੋਸ ਵਜੋਂ ਭਾਜਪਾ ਸੰਸਦ ਮੈਂਬਰ ਨੂੰ ਕਾਲੇ ਝੰਡੇ ਦਿਖਾਏ ਤੇ ਵਿਰੋਧ ਕੀਤਾ। ਪਥਰਾਅ ਤੇ ਹਮਲੇ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਪਰ ਕਿਸਾਨਾਂ ਨੇ ਬੈਰੀਕੇਡਿੰਗ ਤੋੜ ਦਿੱਤੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ