Big Breaking : ਇਕ ਹੋਰ ਮਾਮਲੇ ‘ਚ ਫਸਿਆ ਰਾਮ ਰਹੀਮ, ਰਣਜੀਤ ਕਤਲ ਕੇਸ ‘ਚ ਡੇਰਾ ਮੁਖੀ ਸਣੇ 5 ਦੋਸ਼ੀ ਕਰਾਰ

0
1099

ਚੰਡੀਗੜ੍ਹ | ਗੁਰਮੀਤ ਰਾਮ ਰਹੀਮ ਨਾਲ ਜੁੜੀ ਇਕ ਵੱਡੀ ਖਬਰ ਹੈ। ਰਣਜੀਤ ਸਿੰਘ ਕਤਲ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਮੇਤ 5 ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਾਰੇ ਦੋਸ਼ੀਆਂ ਨੂੰ 12 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ।

ਸ਼ੁੱਕਰਵਾਰ ਨੂੰ ਮਾਮਲੇ ਦੇ ਦੋਸ਼ੀ ਡੇਰਾ ਮੁਖੀ ਰਾਮ ਰਹੀਮ ਤੇ ਕ੍ਰਿਸ਼ਨਾ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਸਨ। ਇਸ ਦੇ ਨਾਲ ਹੀ ਮੁਲਜ਼ਮ ਅਵਤਾਰ, ਜਸਵੀਰ ਅਤੇ ਸਬਦੀਲ ਸਿੱਧਾ ਅਦਾਲਤ ਵਿੱਚ ਪੇਸ਼ ਹੋਏ ਸਨ।

ਇਸ ਮਾਮਲੇ ‘ਚ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਸਾਰੇ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪਹਿਲਾਂ 26 ਅਗਸਤ ਨੂੰ ਫੈਸਲਾ ਸੁਣਾਉਣਾ ਸੀ।

10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਰਣਜੀਤ ਸਿੰਘ, ਜੋ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ, ਦਾ ਕਤਲ ਕਰ ਦਿੱਤਾ ਗਿਆ ਸੀ। ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਤੋਂ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁੰਮਨਾਮ ਚਿੱਠੀ ਲਿਖਵਾਈ ਸੀ।

ਪੁਲਿਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਦੇ ਬੇਟੇ ਨੇ ਜਨਵਰੀ 2003 ਵਿੱਚ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।

ਸੀਬੀਆਈ ਨੇ ਮਾਮਲੇ ਦੀ ਜਾਂਚ ਕਰਦਿਆਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। 2007 ‘ਚ ਅਦਾਲਤ ਨੇ ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਸਨ।