ਤਰਨਤਾਰਨ | ਅੱਜ ਇਕ ਦੁਖਭਰੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਸੋਗ ਪਸਰ ਗਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਦੇ ਸਰਪ੍ਰਸਤ ਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ (85) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ PGI ‘ਚ ਆਖ਼ਰੀ ਸਾਹ ਲਿਆ। ਬੁੱਧਵਾਰ ਦੁਪਹਿਰ 2 ਵਜੇ ਸਸਕਾਰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।