ਚੰਡੀਗੜ੍ਹ| SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਪੰਨੂ ਨਾਲ ਯੂਐਸ ਹਾਈਵੇਅ 101 ‘ਤੇ ਸੜਕ ਹਾਦਸਾ ਵਾਪਰ ਗਿਆ। ਹਾਲਾਂਕਿ ਕਿਸੇ ਵੀ ਪਾਸਿਓਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਪੰਨੂ ਕੁਝ ਸਮੇਂ ਲਈ ਰੂਪੋਸ਼ ਰਿਹਾ। ਲੋਕੇਸ਼ਨ ਟਰੇਸ ਨਾ ਕਰਨ ਲਈ ਉਸ ਨੇ ਮੋਬਾਈਲ ਵੀ ਬੰਦ ਕਰ ਦਿੱਤਾ ਸੀ। ਪਾਕਿਸਤਾਨ ਵਿੱਚ ਪਰਮਜੀਤ ਸਿੰਘ ਪੰਜਵੜ ਦੇ ਕਤਲ, ਫਿਰ ਲੰਡਨ ਵਿੱਚ ਅਵਤਾਰ ਸਿੰਘ ਖੰਡਾ ਦੀ ਮੌਤ ਅਤੇ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪੰਨੂੰ ਨੂੰ ਡਰ ਸੀ ਕਿ ਸ਼ਾਇਦ ਉਸ ਨੂੰ ਵੀ ਮਾਰ ਦਿੱਤਾ ਜਾਵੇਗਾ।
ਪੰਨੂ ਨੇ ਖਾਲਿਸਤਾਨ ਸਮਰਥਕਾਂ ਦੀ ਹੱਤਿਆ ਤੋਂ ਬਾਅਦ ਕੈਨੇਡਾ ਅਤੇ ਅਮਰੀਕਾ ‘ਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਵੀਡੀਓ ਵੀ ਜਾਰੀ ਕੀਤੀ ਸੀ। ਇਹ ਉਸਦਾ ਆਖਰੀ ਧਮਕੀ ਭਰਿਆ ਵੀਡੀਓ ਸੀ।
ਪੰਨੂ ਅੰਮ੍ਰਿਤਸਰ ਦੇ ਖਾਨਕੋਟ ਦਾ ਰਹਿਣ ਵਾਲਾ ਸੀ। ਉਹ ਯੂਕੇ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਪਰਮਜੀਤ ਸਿੰਘ ਪੰਮਾ, ਕੈਨੇਡਾ ਅਧਾਰਤ ਕੇਟੀਐਫ ਦੇ ਮੁਖੀ ਹਰਦੀਪ ਸਿੰਘ ਨਿੱਝਰ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮਲਕੀਤ ਸਿੰਘ ਫੌਜੀ ਦੇ ਸੰਪਰਕ ਵਿੱਚ ਸੀ। ਉਹ ਪੰਜਾਬ ਦੇ ਗੈਂਗਸਟਰਾਂ ਅਤੇ ਨੌਜਵਾਨਾਂ ਨੂੰ ਵੱਖਰੇ ਖਾਲਿਸਤਾਨ ਦੇਸ਼ ਲਈ ਲੜਨ ਲਈ ਭੜਕਾਅ ਰਿਹਾ ਸੀ। ਉਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਐਲਾਨ ਦਿੱਤਾ ਸੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ