ਚੰਡੀਗੜ੍ਹ | ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿਟਰ ਅਕਾਊਂਟ ਭਾਰਤ ‘ਚ ਬੈਨ ਕਰ ਦਿੱਤਾ ਗਿਆ ਹੈ। ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਟਵਿਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਦੇ ਟਵਿਟਰ ‘ਤੇ 2 ਲੱਖ 42 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।
ਦੱਸ ਦਈਏ ਕਿ ਬੱਬੂ ਮਾਨ ਦਾ ਅੱਜ ਜਨਮ ਦਿਨ ਵੀ ਹੈ। ਬੁੱਧਵਾਰ ਨੂੰ ਟਵਿਟਰ ਨੇ ਭਾਰਤ ‘ਚ ਉਨ੍ਹਾਂ ਦੇ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਦਾ ਪਰਿਵਾਰ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਵਸਨੀਕ ਹੈ। ਬੱਬੂ ਮਾਨ ਪੰਜਾਬ ਦਾ ਮਸ਼ਹੂਰ ਗਾਇਕ ਅਤੇ ਅਦਾਕਾਰ ਹੈ।
ਜ਼ਿਕਰਯੋਗ ਹੈ ਕਿ 4 ਮਹੀਨੇ ਪਹਿਲਾਂ ਬੰਬੀਹਾ ਗੈਂਗ ਨੇ ਬੱਬੂ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਸਟੇਟ ਪੁਲਿਸ ਨੇ ਪੰਜਾਬੀ ਗਾਇਕ ਦੀ ਸੁਰੱਖਿਆ ਵੀ ਵਧਾ ਦਿੱਤੀ ਸੀ।