ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਦਾ ਵੱਡਾ ਬਿਆਨ, ਕਿਹਾ- ਪੰਜਾਬ ‘ਚ ਬੰਦ ਨਹੀਂ ਹੋਣਗੇ ਪੈਟਰੋਲ ਪੰਪ

0
723

ਜਲੰਧਰ/ਚੰਡੀਗੜ੍ਹ, 15 ਫਰਵਰੀ| ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ਼ ਕੀਤਾ ਹੈ ਕਿ ਸੂਬੇ ਵਿਚ ਕੋਈ ਪੈਟਰੋਲ ਪੰਪ ਬੰਦ ਨਹੀਂ ਹੋਣਗੇ। ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਕੋਈ ਅੰਦੋਲਨ/ਹੜਤਾਲ ਦੀ ਮੰਗ ਨਹੀਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮੀਡੀਆ ਵਿਚ ਉਨ੍ਹਾਂ ਦੀ ਐਸੋਸੀਏਸ਼ਨ ਦੇ ਨਾਂ ਦੀ ਵਰਤੋਂ ਕਰਕੇ ਹੀ ਕੁਝ ਖ਼ਬਰਾਂ ਦਿੱਤੀਆਂ ਗਈਆਂ ਸਨ ਕਿ ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 15 ਫਰਵਰੀ ਤੋਂ 22 ਫਰਵਰੀ ਤੱਕ ਹੜਤਾਲ ਦੀ ਮੰਗ ਕੀਤੀ ਹੈ।

ਡੀਲਰਾਂ ਦਾ ਮਾਰਜਨ ਵਧਾਉਣ ਨੂੰ ਲੈ ਕੇ ਤੇਲ ਕੰਪਨੀਆਂ ਦੇ ਨਾਲ ਕੁਝ ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ। ਅਗਲੀ ਬੈਠਕ 22 ਫਰਵਰੀ ਨੂੰ 2024 ਨੂੰ ਮੁੰਬਈ ਵਿਚ ਹੋਣ ਜਾ ਰਹੀ ਹੈ। ਸਾਨੂੰ ਪੂਰੀ ਉਮੀਦ ਹੈ ਕਿ ਸਾਡੀਆਂ ਮੰਗਾਂ ਜਲਦੀ ਪੂਰੀਆਂ ਹੋਣਗੀਆਂ। ਅਸੀਂ ਇਹ ਵੀ ਸਪਸ਼ਟ ਕਰਨਾ ਚਾਹੁੰਦੇ ਹਾਂ ਕਿ ਕੁਝ ਲੋਕ ਪੰਜਾਬ ਪੈਟਰੋਲੀਅਮ ਦੇ ਨਾਮ ਅਤੇ ਟਾਈਟਲ ਦੀ ਗਲਤ ਵਰਤੋਂ ਕਰ ਰਹੇ ਹਨ। ਅਸੀਂ ਇਸ ਦੀ ਨਿਖੇਧੀ ਕਰਦੇ ਹਾਂ। ਉਨ੍ਹਾਂ ਵੱਲੋਂ ਕੋਈ ਬੰਦ ਦੀ ਕਾਲ ਨਹੀਂ ਹੈ।