ਪੰਜਾਬ ਡੈਸਕ | ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦੇ ਐਲਾਨ ਨੇ ਭਾਰਤੀ ਪ੍ਰਵਾਸੀਆਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਇੱਕ ਪੋਸਟ ਵਿਚ ਲਿਖਿਆ, “ਅਸੀਂ ਕੈਨੇਡਾ ਵਿੱਚ ਅਸਥਾਈ ਵਿਦੇਸ਼ੀ ਕਰਮਚਾਰੀਆਂ ਦੀ ਗਿਣਤੀ ਨੂੰ ਘਟਾਉਣ ਜਾ ਰਹੇ ਹਾਂ।”
ਅਸੀਂ ਕੰਪਨੀਆਂ ਲਈ ਇਹ ਸਾਬਤ ਕਰਨ ਲਈ ਸਖ਼ਤ ਨਿਯਮ ਪੇਸ਼ ਕਰ ਰਹੇ ਹਾਂ ਕਿ ਉਹ ਕੈਨੇਡੀਅਨ ਕਾਮਿਆਂ ਨੂੰ ਕਿਉਂ ਨਹੀਂ ਰੱਖ ਸਕਦੀਆਂ। ਕੈਨੇਡਾ ਵਿਚ ਭਾਰਤੀ ਕਾਮੇ ਅਤੇ ਵਿਦਿਆਰਥੀ ਪਹਿਲਾਂ ਹੀ ਬਹੁਤ ਸੀਮਤ ਪਲੇਸਮੈਂਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ‘ਚ ਟਰੂਡੋ ਦਾ ਇਹ ਕਦਮ ਸਥਿਤੀ ਨੂੰ ਹੋਰ ਵੀ ਮੁਸ਼ਕਲ ਬਣਾ ਦੇਵੇਗਾ।
ਸਰਕਾਰ ਪ੍ਰਵਾਸੀਆਂ ਨੂੰ ਘਟਾਏਗੀ
ਕੈਨੇਡਾ ਵਿਚ ਲੋਕਪ੍ਰਿਅਤਾ ਘਟਣ ਦੇ ਡਰੋਂ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਕਈ ਸਾਲਾਂ ਵਿਚ ਪਹਿਲੀ ਵਾਰ ਦੇਸ਼ ਵਿਚ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਿਚ ਭਾਰੀ ਕਮੀ ਕਰਨ ਜਾ ਰਹੀ ਹੈ। ਸੀਬੀਸੀ ਨਿਊਜ਼ ਨੇ ਆਪਣੀ ਰਿਪੋਰਟ ਵਿਚ ਦੱਸਿਆ ਹੈ ਕਿ ਟਰੂਡੋ ਸਰਕਾਰ ਨੇ ਸਾਲ 2025 ਵਿਚ ਨਵੇਂ ਸਥਾਈ ਨਿਵਾਸੀਆਂ ਦੀ ਗਿਣਤੀ ਘਟਾ ਕੇ 395,000 ਕਰਨ ਦਾ ਫੈਸਲਾ ਕੀਤਾ ਹੈ। ਇਸ ਨੂੰ ਸਾਲ 2026 ਵਿਚ 380000 ਅਤੇ 2027 ਵਿਚ 365000 ਤੱਕ ਲਿਆਂਦਾ ਜਾਵੇਗਾ। ਇਸ ਦੌਰਾਨ, ਅਸਥਾਈ ਨਿਵਾਸੀਆਂ ਦੀ ਗਿਣਤੀ 2025 ਵਿਚ 30,000 ਘਟ ਕੇ ਲਗਭਗ 3 ਲੱਖ ਰਹਿ ਜਾਵੇਗੀ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)