ਚੰਡੀਗੜ੍ਹ | ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਦਰਅਸਲ, ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਯਾਤਰੀਆਂ ਨੇ ਮਾਸਕ ਨਹੀਂ ਪਾਇਆ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਦੀਆਂ ਲੰਬੇ ਅਤੇ ਲੋਕਲ ਰੂਟ ਦੀਆਂ ਬੱਸਾਂ ਵਿੱਚ ਐਂਟਰੀ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਪ੍ਰਸ਼ਾਸਨ ਵੱਲੋਂ CTU ਨੂੰ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਲਿਆ ਗਿਆ ਹੈ ਕਿ RLA ਯਾਨੀ ਕਿ ਰਜਿਸਟ੍ਰਿੰਗ ਐਂਡ ਲਾਇਸੈਂਸਿੰਗ ਅਥਾਰਟੀ ਵਿੱਚ ਹੁਣ ਸਿਰਫ਼ ਉਨ੍ਹਾਂ ਬਿਨੈਕਾਰਾਂ ਨੂੰ ਹੀ ਦਾਖ਼ਲਾ ਮਿਲੇਗਾ, ਜਿਨ੍ਹਾਂ ਦੇ ਕੋਰੋਨਾ ਦੀ ਘੱਟੋ-ਘੱਟ ਇਕ ਡੋਜ਼ ਲੱਗ ਚੁੱਕੀ ਹੋਵੇਗੀ ਜਾਂ ਉਨ੍ਹਾਂ ਨੂੰ ਪਿਛਲੇ 72 ਘੰਟਿਆਂ ਦੀ ਕੋਵਿਡ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ।

ਚੰਡੀਗੜ੍ਹ ਹਾਊਸਿੰਗ ਬੋਰਡ ਵੱਲੋਂ ਵੀ ਆਪਣੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਜ਼ੀਟਰਜ਼ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਬੋਰਡ ਨੇ ਨਵੇਂ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਸੀ. ਐੱਚ. ਬੀ. ਦਫ਼ਤਰ ਆਉਣ ਲਈ ਵਿਜ਼ੀਟਰਜ਼ ਕੋਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨ ਦੀ ਇਕ ਡੋਜ਼ ਲੱਗੀ ਹੋਣੀ ਲਾਜ਼ਮੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)