ਅੰਮ੍ਰਿਤਸਰ | SGPC ਨੇ ਵੱਡਾ ਫੈਸਲਾ ਲਿਆ ਹੈ। ਅੱਜ SGPC ਦੀ ਐਮਰਜੈਂਸੀ ਮੀਟਿੰਗ ਹੋਈ, ਜਿਸ ਵਿਚ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਐਲਾਨ ਦਿੱਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਗਿਆ।
ਫਿਲਹਾਲ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਰਹਿਣਗੇ। ਸ੍ਰੀ ਕੇਸਗੜ੍ਹ ਸਾਹਿਬ ਦੇ ਗਿਆਨੀ ਰਘਬੀਰ ਸਿੰਘ ਜਥੇਦਾਰ ਸਨ। ਅੱਜ ਦੀ ਇਹ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਹੁਣ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ।







































