ਹਾਈਕੋਰਟ ਦਾ ਵੱਡਾ ਫੈਸਲਾ ! ਬਿਨਾਂ ਹੈਲਮੇਟ ਸਿੱਖ ਔਰਤਾਂ ਨਹੀਂ ਚਲਾ ਸਕਦੀਆਂ ਦੋਪਹੀਆ ਵਾਹਨ, ਹੈਲਮੇਟ ਪਾਉਣਾ ਲਾਜ਼ਮੀ

0
2380

ਚੰਡੀਗੜ੍ਹ, 8 ਨਵੰਬਰ | ਹਾਈਕੋਰਟ ਨੇ ਇਕ ਵੱਡਾ ਫੈਸਲਾ ਲੈਂਦਿਆਂ ਸਿੱਖ ਔਰਤਾਂ ਲਈ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਾਉਣਾ ਲਾਜ਼ਮੀ ਕਰ ਦਿੱਤੀ ਹੈ। ਇਹ ਹੁਕਮ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਲਾਗੂ ਹੋਣਗੇ। ਸੜਕ ਹਾਦਸਿਆਂ ਨੂੰ ਦੇਖਦੇ ਹੋਏ ਹਾਈਕੋਰਟ ਨੇ ਇਹ ਫੈਸਲਾ ਲਿਆ ਹੈ।

ਦੱਸ ਦਈਏ ਕਿ 6 ਸਾਲ ਵੀ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਸਿੱਖ ਔਰਤਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਕਰ ਦਿੱਤਾ ਸੀ ਪਰ ਸਿੱਖ ਜਥੇਬੰਦੀਆਂ ਦੇ ਵਿਰੋਧ ਕਾਰਨ ਕੇਂਦਰ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)