ਲੁਧਿਆਣਾ : ਸਟੀਲ ਫੈਕਟਰੀ ‘ਚ ਬੁਆਇਲਰ ਫਟਣ ਨਾਲ ਹੋਇਆ ਵੱਡਾ ਧਮਾਕਾ, 2 ਮਜ਼ਦੂਰਾਂ ਦੀ ਮੌਤ, 4 ਜ਼ਖਮੀ

0
756

ਲੁਧਿਆਣਾ| ਦੋਰਾਹਾ ਵਿਖੇ ਇਕ ਸਟੀਲ ਫੈਕਟਰੀ ‘ਚ ਬੁਆਇਲਰ ਫਟ ਗਿਆ ਤੇ 2 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 4 ਮਜ਼ਦੂਰ ਜਖ਼ਮੀ ਹੋ ਗਏ। ਜ਼ਖਮੀਆਂ ਨੂੰ ਦੋਰਾਹਾ ਦੇ ਸਿੱਧੂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਥੋਂ ਦੇ ਰਾਮਪੁਰ ਰੋਡ ਵਿਖੇ ਗ੍ਰੇਟ ਇੰਡੀਆ ਸਟੀਲ ਫੈਕਟਰੀ ਵਿਚ ਬੁਆਇਲਰ ਫਟ ਗਿਆ। ਧਮਾਕੇ ‘ਚ 2 ਮਜ਼ਦੂਰਾਂ ਦੀ ਮੌਤ ਹੋ ਗਈ। ਫੈਕਟਰੀ ਅੰਦਰ ਮਜ਼ਦੂਰਾਂ ਨੇ ਦੱਸਿਆ ਕਿ ਉਹ ਰਾਤ ਸਮੇਂ ਕੁਆਰਟਰਾਂ ‘ਚ ਸੌਂ ਰਹੇ ਸੀ ਤਾਂ ਜ਼ੋਰਦਾਰ ਧਮਾਕਾ ਸੁਣਾਈ ਦਿੱਤਾ। ਚਾਰੇ ਪਾਸੇ ਹਨੇਰਾ ਹੀ ਹਨੇਰਾ ਹੋ ਗਿਆ। ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਮਜ਼ਦੂਰਾਂ ਨੇ ਮੁਆਵਜ਼ੇ ਦੀ ਮੰਗ ਵੀ ਕੀਤੀ।

ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਗਈ। 2 ਮਜ਼ਦੂਰਾਂ ਨੇ ਲੁਧਿਆਣਾ ਐਸਪੀਐਸ ਹਸਪਤਾਲ ਜਾ ਕੇ ਦਮ ਤੋੜਿਆ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਵੀ ਸੱਦੀ ਗਈ ਹੈ। ਸੈਂਪਲ ਲਏ ਜਾਣਗੇ। ਪੁਲਸ ਬਣਦੀ ਕਾਰਵਾਈ ਕਰ ਰਹੀ ਹੈ।