ਗੁਰਦਾਸਪੁਰ | ਠੱਗੀ ਦਾ ਇਕ ਨਵਾਂ ਮਾਮਲਾ ਸੰਗਲਪੁਰਾ ਰੋਡ ਗੁਰਦਾਸਪੁਰ ‘ਚ ਸਾਹਮਣੇ ਆਇਆ ਹੈ। ਇਥੇ ਰਹਿਣ ਵਾਲੇ ਬਜ਼ੁਰਗ ਅਸ਼ੋਕ ਕੁਮਾਰ ਪੁੱਤਰ ਓਮ ਪ੍ਰਕਾਸ਼ ਨਾਲ ਠੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੇ ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਤੋਂ ਉਨ੍ਹਾਂ ਦੀ ਭੂਆ ਦਾ ਜਵਾਈ ਬੋਲ ਰਿਹਾ ਹੈ। ਉਸ ਨੂੰ ਪੈਸਿਆਂ ਦੀ ਲੋੜ ਹੈ।

ਮੁਲਜ਼ਮ ਦੀਆਂ ਗੱਲਾਂ ਵਿਚ ਆ ਕੇ ਉਸ ਨੇ 10 ਲੱਖ ਰੁਪਏ ਉਸ ਦੇ ਖਾਤੇ ਵਿਚ ਟਰਾਂਸਫਰ ਕਰ ਦਿੱਤੇ। ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਉਸ ਨਾਲ ਧੋਖਾ ਹੋਇਆ ਹੈ। ਇਸ ’ਤੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਮਾਮਲੇ ਦੇ ਤਫਤੀਸ਼ੀ ਅਫਸਰ ਏਐਸਆਈ ਬਨਾਰਸੀ ਦਾਸ ਨੇ ਦੱਸਿਆ ਕਿ ਡੀਐਸਪੀ ਸਿਟੀ ਦੀ ਤਫਤੀਸ਼ ਦੇ ਆਧਾਰ ‘ਤੇ ਮੁਲਜ਼ਮ ਪਵਨ ਕੁਮਾਰ ਵਾਸੀ ਗੰਗਾ ਨਗਰ ਮੱਧ ਪ੍ਰਦੇਸ਼ ਅਤੇ ਸੌਰਵ ਨਰਵਾੜੇ ਵਾਸੀ ਸ਼ਿਆਮ ਨਗਰ ਨੇੜੇ ਦੁਰਗਾ ਮੰਦਰ, ਮੱਧ ਪ੍ਰਦੇਸ਼ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ।