ਲੁਧਿਆਣਾ, 27 ਫਰਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਤਾਪਪੁਰਾ ਇਲਾਕੇ ‘ਚ ਮੁਲਜ਼ਮ ਗੈਂਗਸਟਰ ਸੂਰਜ ਦੀ ਕੁਝ ਲੋਕਾਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੂਰਜ ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ ‘ਚ ਪੁਲਿਸ ਨੂੰ ਲੋੜੀਂਦਾ ਸੀ। ਉਸ ਨੂੰ ਤਿੰਨ ਗੋਲ਼ੀਆਂ ਲੱਗੀਆਂ। ਥਾਣਾ ਪੀਏਯੂ ਤੇ ਸੀਆਈਏ ਦੀ ਟੀਮ ਜਾਂਚ ਕਰ ਰਹੀ ਹੈ। ਚਰਚਾ ਹੈ ਕਿ ਸੁੱਖਾ ਗੈਂਗ ਦੇ ਸਾਥੀਆਂ ਨੇ ਇਸ ਕਤਲੇਆਮ ਦਾ ਬਦਲਾ ਲਿਆ ਹੈ।
ਵੇਖੋ ਵੀਡੀਓ
ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਨੇ ਉਕਤ ਮਾਮਲੇ ਦੇ ਗਵਾਹ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਜਦਕਿ ਉਸਦਾ ਦੂਜਾ ਸਾਥੀ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦਾ ਨਾਂ ਸੂਰਜ ਸ਼ਰਮਾ ਉਰਫ ਬਾਬੂ ਹੈ ਅਤੇ ਜ਼ਖਮੀ ਦਾ ਨਾਂ ਹਰਪ੍ਰੀਤ ਸਿੰਘ ਜਗਰਾਓਂ ਹੈ, ਜੋ ਹਸਪਤਾਲ ’ਚ ਦਾਖਲ ਹੈ। ਇਸ ਮਾਮਲੇ ਵਿਚ ਪੁਲਿਸ ਨੇ ਗਰੁੱਪ ਦੇ ਗੈਂਗਸਟਰਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਦੋਵਾਂ ਪਾਸਿਓਂ ਤਾਬੜਤੋੜ ਗੋਲੀਆਂ ਚੱਲਣ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ।
ਜਾਣਕਾਰੀ ਮੁਤਾਬਕ ਇਹ ਘਟਨਾ ਦੇਰ ਰਾਤ ਵਾਪਰੀ। ਪਿਛਲੇ ਸਾਲ ਸੁੱਖਾ ਬਾੜੇਵਾਲੀਆ ਦਾ ਉਸ ਦੇ ਸਾਥੀਆਂ ਨੇ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸੂਰਜ ਸ਼ਰਮਾ ਉਕਤ ਮਾਮਲੇ ਦਾ ਮੁੱਖ ਗਵਾਹ ਸੀ। ਮੁਲਜ਼ਮਾਂ ਨੇ ਕੇਸ ਵਿਚ ਬਚਣ ਲਈ ਦੇਰ ਰਾਤ ਮੁੱਖ ਗਵਾਹ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਸੂਚਨਾ ਤੋਂ ਬਾਅਦ ਪੀ. ਏ. ਯੂ. ਪੁਲਿਸ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।