ਪਟਿਆਲਾ, 29 ਨਵੰਬਰ | ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਕਲੌਦੀ ਗੇਟ ਸ਼ਮਸ਼ਾਨਘਾਟ ਵਿਖੇ ਇਕ ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ, ਜੋ ਸ਼ੁੱਕਰਵਾਰ ਸਵੇਰੇ ਆਪਣੇ ਤਾਏ ਦੇ ਫੁੱਲ ਚੁਗਣ ਦੀ ਰਸਮ ਤਹਿਤ ਸ਼ਮਸ਼ਾਨਘਾਟ ਪੁੱਜਾ ਸੀ। ਸਿਰ ‘ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਹੀ ਘਾਤ ਲਾ ਕੇ ਬੈਠੇ ਸਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)