ਤਰਨਤਾਰਨ, 12 ਜਨਵਰੀ | ਹਰੀਕੇ ਪੱਤਣ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਅਣਪਛਾਤੇ ਵਿਅਕਤੀਆਂ ਨੇ ਆੜ੍ਹਤੀਏ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਰਾਮ ਗੋਪਾਲ ਜੋ ਕਿ ਆਪਣੇ ਘਰ ਦੇ ਬਾਹਰ ਖਲੌਤਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ।
ਗੋਲੀਆਂ ਲੱਗਣ ਕਾਰਨ ਰਾਮ ਗੋਪਾਲ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤਰਨਤਾਰਨ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।