ਬਿਆਸ ‘ਚ ਵੱਡੀ ਵਾਰਦਾਤ ! ਮੋਟਰਸਾਈਕਲ ਸਵਾਰਾਂ ਨੇ ਸ਼ਰੇਆਮ ਆੜ੍ਹਤੀਏ ਦੇ ਮਾਰੀਆਂ ਗੋਲੀਆਂ, ਮੌਤ

0
462

ਅੰਮ੍ਰਿਤਸਰ, 23 ਅਕਤੂਬਰ | ਪੰਜਾਬੀ ਵਿਚ ਇੱਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਿਆਸ ‘ਚ ਆੜ੍ਹਤੀਏ ਗੁਰਦੀਪ ਸਿੰਘ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਬਿਆਸ ਥਾਣਾ ਸਠਿਆਲਾ ਅਧੀਨ ਪੈਂਦੀ ਦਾਣਾ ਮੰਡੀ ਵਿਚ ਬਾਈਕ ਸਵਾਰ ਹਮਲਾਵਰਾਂ ਵੱਲੋਂ 3-4 ਗੋਲੀਆਂ ਚਲਾਈਆਂ ਗਈਆਂ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਗੁਰਦੀਪ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਗੁਰਦੀਪ ਸਿੰਘ ਦੀ ਮੌਤ ਦੀ ਪੁਸ਼ਟੀ ਹੋ ​​ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਿਸ ਕਪਤਾਨ ਡੀ.ਐਸ.ਪੀ. ਬਾਬਾ ਬਕਾਲਾ, ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਚਰਨਜੀਤ ਸਿੰਘ ਪਹੁੰਚ ਗਏ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਅਤੇ ਸੀ.ਸੀ.ਟੀ.ਵੀ. ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਇਹ ਨਿੱਜੀ ਰੰਜਿਸ਼ ਦਾ ਮਾਮਲਾ ਜਾਪਦਾ ਹੈ।

ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਸਾਂਝੀ ਕੀਤੀ ਜਾਵੇਗੀ। ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਹਮਲਾਵਰਾਂ ਨੂੰ ਜਲਦ ਗ੍ਰਿਫਤਾਰ ਕਰ ਲਵੇਗੀ। ਦੱਸ ਦੇਈਏ ਕਿ ਗੁਰਦੀਪ ਸਿੰਘ ਪਿੰਡ ਸਠਿਆਲਾ ਦਾ ਸਾਬਕਾ ਸਰਪੰਚ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)