ਫਰੀਦਕੋਟ . ਪਿੰਡ ਢੁੱਢੀ ਵਿਚ ਅੱਜ ਦਿਨ ਦਿਹਾੜੇ ਵੱਡੀ ਵਾਰਦਾਤ ਦੀ ਖਬਰ ਮਿਲੀ ਹੈ। ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਜਾਣਕਾਰੀ ਅਨੁਸਾਰ ਰਜਨੀਸ਼ ਕੁਮਾਰ ਆਪਣੇ ਘਰ ਵਿੱਚ ਹੀ ਬੈਠਾ ਸੀ। ਉਸ ਵੇਲੇ ਹੀ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ਵਿੱਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਨੂੰ ਜ਼ਖਮੀਂ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 
                
 
		