ਹੁਸ਼ਿਆਰਪੁਰ ‘ਚ ਵੱਡੀ ਵਾਰਦਾਤ, ਲੁਟੇਰਿਆ ਨੇ ਗੈਸ ਕਟਰ ਨਾਲ ATM ਪੁੱਟ ਕੇ ਲੁੱਟੇ 8 ਲੱਖ

0
2834

ਹੁਸ਼ਿਆਰਪੁਰ | ਜਿਲ੍ਹੇ ਦੇ ਪਿੰਡ ਚੋਟਾਲਾ ਤੋਂ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਕੁਝ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ATM ਨੂੰ ਗੈਸ ਕਟਰ ਨਾਲ ਕੱਟ ਕੇ 8 ਲੱਖ 70 ਹਜਾਰ ਰੁਪਏ ਲੁੱਟ ਲਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਫਰਾਰ ਹਨ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਤੜਕੇ 3 ਵਜੇ ਅੰਜਾਮ ਦਿੱਤਾ ਹੈ। ਇਸ ਘਟਨਾ ਨੂੰ ਬਾਅਦ ਇਲਾਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।