ਖੰਨਾ, 3 ਅਕਤੂਬਰ | ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਦੇ ਨੌਜਵਾਨ ਪੁੱਤਰ ਤਰਨਜੀਤ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਤਰਨਜੀਤ ਸਿੰਘ ਦੇ ਚਾਰ ਸਾਥੀਆਂ ਨੇ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਕਤਲ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਤਰਨਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)