ਲੁਧਿਆਣਾ, 2 ਅਕਤੂਬਰ | ਮਹਾਨਗਰ ‘ਚ ਗਹਿਣਿਆਂ ਦੀ ਦੁਕਾਨ ‘ਤੇ ਬੰਦੂਕ ਦੀ ਨੋਕ ‘ਤੇ ਲੁੱਟ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਨਕਾਬਪੋਸ਼ ਬਦਮਾਸ਼ਾਂ ਨੇ ਦਿਨ ਦਿਹਾੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬਦਮਾਸ਼ਾਂ ਨੇ ਲੁਧਿਆਣਾ ਦੇ ਕਾਰਾਬੜਾ ਰੋਡ ‘ਤੇ ਸਥਿਤ ਸੋਨਿਕਾ ਜਿਊਲਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਜਿਊਲਰ ਮਾਲਕ ਰਾਹੁਲ ਵਰਮਾ ਦੁਕਾਨ ਤੋਂ ਬਾਹਰ ਗਿਆ ਹੋਇਆ ਸੀ ਤੇ ਉਸ ਦਾ ਮਾਮਾ ਸੁਰੇਸ਼ ਕੁਮਾਰ ਉੱਥੇ ਮੌਜੂਦ ਸੀ। ਇਸ ਦੌਰਾਨ 3 ਬਦਮਾਸ਼ ਦੁਕਾਨ ‘ਤੇ ਆਏ ਅਤੇ ਦੁਕਾਨ ਦੇ ਬਾਹਰ ਖੜ੍ਹੇ ਹੋ ਗਏ। ਬਦਮਾਸ਼ ਬੰਦੂਕ ਦੀ ਨੋਕ ‘ਤੇ 2000 ਰੁਪਏ ਤੇ ਕਰੀਬ 100-150 ਚਾਂਦੀ ਦੀਆਂ ਚੇਨਾਂ ਲੈ ਕੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਾਰਿਆਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਇਸ ਮਾਮਲੇ ਸਬੰਧੀ ਥਾਣਾ ਸਲੇਮ ਟਾਬਰੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)