ਫਰੀਦਕੋਟ, 17 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਦੇ ਪਿੰਡ ਕਲੇਰ ‘ਚ ਨੌਜਵਾਨ ਤੇ ਲੜਕੀ ਨੇ ਜਾਨ ਦੇ ਦਿੱਤੀ। ਮਰਨ ਤੋਂ ਪਹਿਲਾਂ ਦੋਵਾਂ ਨੇ ਸਕੂਲ ਦੀ ਕੰਧ ‘ਤੇ ਪਿੰਡ ਦਾ ਨਾਮ ਲਿਖ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਪੀਤੀ ਹੈ।
ਇਹ ਦੋਵੇਂ ਜਣੇ ਸੰਗਰੂਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਦੋਵਾਂ ਨੇ ਇੰਝ ਕਿਉਂ ਕੀਤਾ, ਇਸ ਕਾਰਨ ਦਾ ਅਜੇ ਤਕ ਪਤਾ ਨਹੀਂ ਲੱਗਾ। ਘਟਨਾ ਤੋਂ ਬਾਅਦ ਸਹਿਮ ਦਾ ਮਾਹੌਲ ਹੈ। ਇਸ ਦੌਰਾਨ ਪੁਲਿਸ ਵੀ ਉਥੇ ਪਹੁੰਚ ਚੁੱਕੀ ਹੈ। ਮਰਨ ਤੋਂ ਪਹਿਲਾਂ ਉਨ੍ਹਾਂ ਨੇ ਸਕੂਲ ਦੇ ਬਾਥਰੂਮ ਦੀ ਕੰਧ ‘ਤੇ ਆਪਣੇ ਪਿੰਡ ਦਾ ਨਾਮ ਅਤੇ ਮੋਬਾਇਲ ਨੰਬਰ ਲਿਖ ਦਿੱਤਾ।
ਲੜਕੇ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਲੜਕੀ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਲੜਕਾ ਅਤੇ ਲੜਕੀ ਦੋਵੇਂ ਸੰਗਰੂਰ ਦੇ ਵਸਨੀਕ ਸਨ। ਨੇੜਿਓਂ ਆਧਾਰ ਕਾਰਡ ਵੀ ਮਿਲੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।