ਜਲੰਧਰ/ਲੁਧਿਆਣਾ/ਅੰਮ੍ਰਿਤਸਰ/ 6 ਅਗਸਤ | ਸੀਨੀਅਰ ਲੀਡਰ ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਸ਼ੁੱਕਰਵਾਰ 6 ਅਕਤੂਬਰ ਨੂੰ ਪਾਰਟੀ ਵੱਲੋਂ ਪੂਰੇ ਪੰਜਾਬ ‘ਚ ਰੋਸ ਮੁਜ਼ਾਹਰੇ ਕੀਤੇ ਜਾਣਗੇ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਦੁਪਹਿਰ 12 ਵਜੇ ਪੰਜਾਬ ਦੇ ਹਰ ਜ਼ਿਲੇ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਕੈਬਿਨੇਟ ਮੰਤਰੀ ਅਤੇ ਵਿਧਾਇਕ ਸ਼ਾਮਿਲ ਹੋਣਗੇ।
ਜਲੰਧਰ ਦੇ ਡਾ. ਬੀਆਰ ਅੰਬੇਡਕਰ ਚੌਕ ਵਿੱਚ ਦੁਪਹਿਰ ਇੱਕ ਵਜੇ ਵੱਡੀ ਗਿਣਤੀ ਵਿੱਚ ਲੀਡਰ ਤੇ ਵਰਕਰ ਸ਼ਾਮਿਲ ਹੋਣਗੇ ਅਤੇ ਸੰਜੇ ਸਿੰਘ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਜਾਵੇਗਾ। ਪ੍ਰਦਰਸ਼ਨ ਵਿੱਚ ਜਲੰਧਰ ਤੋਂ ਐਮਪੀ ਸੁਸ਼ੀਲ ਰਿੰਕੂ, ਕੈਬਿਨੇਟ ਮੰਤਰੀ ਬਲਕਾਰ ਸਿੰਘ, ਐਮਐਲਏ ਰਮਨ ਕੁਮਾਰ, ਸ਼ੀਤਲ ਅੰਗੁਰਾਲ ਤੇ ਇੰਦਰਜੀਤ ਕੌਰ ਮਾਨ ਸਮੇਤ ਜ਼ਿਲਿਆਂ ਦੇ ਪ੍ਰਧਾਨ ਵੀ ਸ਼ਾਮਿਲ ਹੋਣਗੇ।
ਵੀਰਵਾਰ ਨੂੰ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕਰਕੇ ਆਪ ਵਰਕਰਾਂ ਨੂੰ ਰੋਕਿਆ ਸੀ।