ਵੱਡੀ ਖਬਰ : ‘ਆਪ’ ਅੱਜ ਜਲੰਧਰ ਤੇ ਲੁਧਿਆਣਾ ਤੋਂ ਉਮੀਦਵਾਰਾਂ ਦਾ ਕਰੇਗੀ ਐਲਾਨ

0
1187

ਚੰਡੀਗੜ੍ਹ | ਆਮ ਆਦਮੀ ਪਾਰਟੀ ਅੱਜ ਜਲੰਧਰ ਅਤੇ ਲੁਧਿਆਣਾ ਤੋਂ ਉਮੀਦਵਾਰਾਂ ਦਾ ਐਲਾਨ ਕਰੇਗੀ। ਪਾਰਟੀ ਪਹਿਲਾਂ ਹੀ 9 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਚੁੱਕੀ ਹੈ। ਪਾਰਟੀ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਵੀ ਉਨ੍ਹਾਂ ਨੂੰ ਇਸੇ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।

ਸਾਬਕਾ ਅਕਾਲੀ ਵਿਧਾਇਕ ਪਵਨ ਟੀਨੂੰ ਐਤਵਾਰ ਨੂੰ ‘ਆਪ’ ‘ਚ ਸ਼ਾਮਲ ਹੋ ਗਏ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਲੁਧਿਆਣਾ ‘ਚ ਪਾਰਟੀ ਦੀ ਸਥਿਤੀ ਅਜੇ ਸਪੱਸ਼ਟ ਨਹੀਂ ਹੈ ਪਰ ਕਿਹਾ ਜਾ ਰਿਹਾ ਹੈ ਕਿ ਪਾਰਟੀ ਇੱਥੋਂ ਮੌਜੂਦਾ ਵਿਧਾਇਕਾਂ ‘ਚੋਂ ਕਿਸੇ ਇਕ ਨੂੰ ਮੌਕਾ ਦੇ ਸਕਦੀ ਹੈ। ਇਸ ਤੋਂ ਪਹਿਲਾਂ ਵੀ ‘ਆਪ’ ਨੇ ਆਪਣੇ ਪੰਜ ਮੰਤਰੀਆਂ ਨੂੰ ਮੈਦਾਨ ‘ਚ ਉਤਾਰਿਆ ਹੈ। ਗੁਰਦਾਸਪੁਰ ਤੋਂ ਪਾਰਟੀ ਦੇ ਉਮੀਦਵਾਰ ਨੂੰ ਜਲਦ ਹੀ ਫਾਈਨਲ ਕਰਨ ਦੀ ਗੱਲ ਚੱਲ ਰਹੀ ਹੈ।