ਗ੍ਰਾਮ ਪੰਚਾਇਤਾਂ ਨੂੰ ਲੈ ਕੇ ਵੱਡੀ ਖ਼ਬਰ, ਮਾਨ ਸਰਕਾਰ ਨੇ ਪੰਚਾਇਤਾਂ ਕੀਤੀਆਂ ਭੰਗ

0
1249

ਜਲੰਧਰ, 28 ਫਰਵਰੀ | ਪੰਜਾਬ ਸਰਕਾਰ ਨੇ ਅਗਲੀਆਂ ਚੋਣਾਂ ਦੀ ਤਿਆਰੀ ਵਜੋਂ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਸਰਕਾਰ ਨੇ 5 ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗ੍ਰਾਮ ਪੰਚਾਇਤਾਂ ਭੰਗ ਕਰਨ ਵਾਸਤੇ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ।

ਅੱਜ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (PPA) ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਹਾਈਟੈੱਕ ਗੱਡੀਆਂ ਦਿੱਤੀਆਂ। ਡੀਜੀਪੀ ਨੇ ਕਿਹਾ ਕਿ ਸੀਐਮ ਦੇ ਹੁਕਮਾਂ ‘ਤੇ ਅਸੀਂ ਥਾਣਿਆਂ ਨੂੰ ਮਜ਼ਬੂਤ ​​ਕਰਨ ‘ਚ ਲੱਗੇ ਹੋਏ ਹਾਂ। ਥਾਣਿਆਂ ਵਿਚ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਡੀਜੀਪੀ ਯਾਦਵ ਨੇ ਦੱਸਿਆ ਕਿ ਅਗਲੇ ਸਾਲ 800 ਤੋਂ ਵੱਧ ਹੋਰ ਵਾਹਨ ਸਾਡੇ ਕੋਲ ਆ ਰਹੇ ਹਨ। ਜੋ ਪੰਜਾਬ ਦੀ ਸੁਰੱਖਿਆ ‘ਚ ਤਾਇਨਾਤ ਹੋਣਗੇ।