<p><strong>ਚੰਡੀਗੜ੍ਹ&comma; 16 ਅਕਤੂਬਰ &vert;<&sol;strong> ਪੰਜਾਬ ਵਿਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ&comma; ਜਦਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ &lpar;ਆਪ&rpar; ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਠੋਸ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ&comma; ਪ੍ਰਨੀਤ ਕੌਰ ਅਤੇ &OpenCurlyQuote;ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿਚ ਲਿਆ ਗਿਆ। ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਹੈ।<&sol;p>&NewLine;<p>ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ। ਇਨ੍ਹਾਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ &&num;8216&semi;ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਮੰਗਾਂ ਇਸ ਵਿਚ ਸ਼ਾਮਲ ਹਨ&comma; ਜਿਸ &&num;8216&semi;ਤੇ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ &&num;8216&semi;ਆਪ&&num;8217&semi; ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ ਹੈ।<&sol;p>&NewLine;<p>ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰਾਂ ’ਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਇਸ ਮਾਰੂ ਹਮਲੇ ਨੂੰ ਹਰਾਉਣ ਲਈ ਦਿਨ-ਰਾਤ ਇੱਕ ਕਰਨ ਦੀ ਅਪੀਲ ਕੀਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;