ਚੰਡੀਗੜ੍ਹ, 2 ਨਵੰਬਰ | ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜੇਲ ਵਿਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਨੇ ਭਾਰਤ ਨਾਲ ਸਾਂਝੀ ਕੀਤੀ ਜਾਣਕਾਰੀ ਵਿਚ ਕਿਹਾ ਹੈ ਕਿ ਅਨਮੋਲ ਬਿਸ਼ਨੋਈ ਅਮਰੀਕਾ ਵਿਚ ਹੈ। ਉਨ੍ਹਾਂ ਨੇ ਇਸ ਸਬੰਧੀ ਭਾਰਤ ਨੂੰ ਸੁਚੇਤ ਕੀਤਾ ਹੈ। ਐਨਸੀਪੀ ਨੇਤਾ ਬਾਵਾ ਸਿੱਦੀਕੀ ਦੇ ਕਤਲ ਤੋਂ ਬਾਅਦ ਮੁੰਬਈ ਪੁਲਿਸ ਨੇ ਇਹ ਵੱਡੀ ਕਾਰਵਾਈ ਕੀਤੀ ਹੈ।

ਮੁੰਬਈ ਪੁਲਿਸ ਲਾਰੈਂਸ ਗੈਂਗ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਅੱਤਵਾਦ ‘ਤੇ ਨਕੇਲ ਕੱਸਣ ਦੀ ਦਿਸ਼ਾ ‘ਚ ਅਹਿਮ ਕਦਮ ਚੁੱਕਦੇ ਹੋਏ ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਿਸ ਨੂੰ ਸੂਚਿਤ ਕੀਤਾ ਹੈ ਕਿ ਲਾਰੈਂਸ ਦਾ ਛੋਟਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ‘ਚ ਮੌਜੂਦ ਹੈ।

ਵਿਸ਼ੇਸ਼ ਅਦਾਲਤ ਨੇ 16 ਅਕਤੂਬਰ ਨੂੰ ਪੁਲਿਸ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਨੂੰ ਛੇਤੀ ਹੀ ਲੋੜੀਂਦੇ ਦਸਤਾਵੇਜ਼ ਮਿਲਣ ਦੀ ਉਮੀਦ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕੇਂਦਰ ਸਰਕਾਰ ਨੂੰ ਹਵਾਲਗੀ ਦੀ ਬੇਨਤੀ ਵੀ ਸੌਂਪੀ ਹੈ। ਅਨਮੋਲ ਅਪ੍ਰੈਲ 2024 ‘ਚ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦਾ ਮੁੱਖ ਦੋਸ਼ੀ ਹੈ। ਯੂਐਸ ਅਧਿਕਾਰੀਆਂ ਨੇ ਮੁੰਬਈ ਪੁਲਿਸ ਨੂੰ ਅਨਮੋਲ ਦੀ ਆਪਣੇ ਦੇਸ਼ ਵਿਚ ਮੌਜੂਦਗੀ ਬਾਰੇ ਸੁਚੇਤ ਕੀਤਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)