ਵੱਡੀ ਖਬਰ ! ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ MP ਵਜੋਂ ਜਲਦ ਚੁੱਕਣਗੇ ਸਹੁੰ, ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਭੇਜੀ ਅਰਜ਼ੀ

0
2668

ਚੰਡੀਗੜ੍ਹ | ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਦਰਅਸਲ ਪਰਿਵਾਰ ਦੀ ਤਰਫੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਡੀਸੀ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਗਈ ਸੀ। ਕਿਉਂਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੰਮ੍ਰਿਤਸਰ ‘ਚ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਹ ਅਰਜ਼ੀ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਭੇਜੀ ਗਈ ਸੀ, ਜਿਸ ਨੇ ਇਸ ‘ਤੇ ਕਾਰਵਾਈ ਕਰਦੇ ਹੋਏ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਸੀ।

ਖਾਲਸਾ ਨੇ ਕਿਹਾ ਕਿ ਚੁਣੇ ਗਏ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਹਨ। ਜਿੱਥੋਂ ਤੱਕ ਸਾਨੂੰ ਜਾਣਕਾਰੀ ਹੈ, ਲੋਕ ਸਭਾ ਸਪੀਕਰ ਨੇ ਅਜੇ ਤੱਕ ਅਰਜ਼ੀ ‘ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਲੋਕ ਸਭਾ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਨਾਂ ਅਤੇ ਸੰਸਦ ਮੈਂਬਰ ਵਜੋਂ ਨਿਯੁਕਤੀ ਦੇ ਹੁਕਮਾਂ ਤੋਂ ਬਾਅਦ ਉਸ ਨੂੰ ਨਿਰਧਾਰਤ ਸਮੇਂ ਲਈ ਇਕ ਦਿਨ ਦੀ ਪੈਰੋਲ ਦਿੱਤੀ ਜਾਵੇਗੀ।

ਰਾਜਦੇਵ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਬਿਨਾਂ ਐਫ.ਆਈ.ਆਰ. ਹੁਣ ਨਵੇਂ ਹੁਕਮਾਂ ਅਨੁਸਾਰ ਅੰਮ੍ਰਿਤਪਾਲ ‘ਤੇ NSA ਦੀ ਮਿਆਦ ਇਕ ਸਾਲ ਵਧਾ ਕੇ 23 ਅਪ੍ਰੈਲ 2025 ਤੱਕ ਕਰ ਦਿੱਤੀ ਗਈ ਹੈ। ਜਨਤਾ ਨੇ ਅੰਮ੍ਰਿਤਪਾਲ ਨੂੰ ਇੰਨੀ ਵੱਡੀ ਲੀਡ ਨਾਲ ਜਿਤਾਇਆ ਹੈ। ਅਜਿਹੇ ‘ਚ ਸਰਕਾਰ ਦਾ ਇਹ ਫੈਸਲਾ ਲੋਕਾਂ ਦੇ ਖਿਲਾਫ ਹੈ।