<p><strong>ਚੰਡੀਗੜ੍ਹ &vert;<&sol;strong> ਜੇਲ ਦੇ ਸੁਪਰਡੈਂਟ ਵੱਲੋਂ ਡਿਬਰੂਗੜ੍ਹ ਜੇਲ &&num;8216&semi;ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਜੇਲ &&num;8216&semi;ਚ ਹੀ ਨਾਮਜ਼ਦ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦਾ ਕੰਮ ਸੋਮਵਾਰ ਨੂੰ ਪੂਰਾ ਹੋ ਜਾਵੇਗਾ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।<&sol;p>&NewLine;<p>ਦਰਅਸਲ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ &&num;8216&semi;ਚ ਪਟੀਸ਼ਨ ਦਾਇਰ ਕਰਕੇ ਚੋਣ ਨਾਮਜ਼ਦਗੀ ਲਈ ਸੱਤ ਦਿਨਾਂ ਲਈ ਰਿਹਾਅ ਕਰਨ ਦਾ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਸੀ।<&sol;p>&NewLine;<p>ਅੰਮ੍ਰਿਤਪਾਲ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਾ ਚਾਹੁੰਦਾ ਹੈ। ਇਸ ਲਈ ਉਸ ਨੇ ਨਾਮਜ਼ਦਗੀ ਦਾਖਲ ਕਰਨੀ ਹੈ&comma; ਅਜਿਹੀ ਸਥਿਤੀ &&num;8216&semi;ਚ ਉਸ ਨੂੰ ਸੱਤ ਦਿਨਾਂ ਲਈ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ ਜਾਣਾ ਚਾਹੀਦਾ ਹੈ। ਜੇਕਰ ਅਜਿਹਾ ਸੰਭਵ ਨਹੀਂ ਹੈ ਤਾਂ ਇਸ ਦੇ ਬਦਲ ਵਜੋਂ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਜੇਲ &&num;8216&semi;ਚ ਹੀ ਨਾਮਜ਼ਦਗੀ ਦਾਖ਼ਲ ਕਰਨ ਦਾ ਪ੍ਰਬੰਧ ਕਰੇ। ਉਨ੍ਹਾਂ ਅਪੀਲ ਕੀਤੀ ਹੈ ਕਿ ਡਿਬਰੂਗੜ੍ਹ ਦੇ ਐਚਡੀਐਫਸੀ ਬੈਂਕ ਰਾਹੀਂ ਤਰਨਤਾਰਨ ਦੇ ਐਚਡੀਐਫਸੀ ਬੈਂਕ &&num;8216&semi;ਚ ਖਾਤਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਸ ਨੂੰ ਨਾਮਜ਼ਦਗੀ ਭਰਨ ਲਈ ਕਿਸੇ ਪ੍ਰਸਤਾਵਕ ਨੂੰ ਮਿਲਣ ਦੀ ਇਜਾਜ਼ਤ ਵੀ ਦਿੱਤੀ ਜਾਣੀ ਚਾਹੀਦੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;