ਵੱਡੀ ਖਬਰ ! ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਨਹੀਂ ਲੜੇਗਾ ਜ਼ਿਮਨੀ ਚੋਣ, ਪਤਨੀ ਨੇ ਕੀਤਾ ਐਲਾਨ

0
172

ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਦਲਜੀਤ ਕਲਸੀ ਨੂੰ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਤਹਿਤ ਹਿਰਾਸਤ ਵਿਚ ਲਿਆ ਗਿਆ ਸੀ। ਉਨ੍ਹਾਂ ਇਸ ਤੋਂ ਪਹਿਲਾਂ ਪੰਜਾਬ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ।

ਕਲਸੀ ਦੀ ਪਤਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਕਲਸੀ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਮਿਲੀ ਸੀ। ਹਾਲ ਹੀ ਵਿਚ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਪਹਿਲਾਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦੀ ਯੋਜਨਾ ਬਣਾਈ ਸੀ ਪਰ ਹੁਣ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।