ਵੱਡੀ ਖਬਰ : ਦਰਬਾਰ ਸਾਹਿਬ ਦੇ ਗੋਲਕ ਦੇ ਪੈਸਿਆਂ ਦੀ ਗਿਣਤੀ ਦੌਰਾਨ 40 ਹਜ਼ਾਰ ਚੋਰੀ ਕਰਦਾ ਮੁਲਾਜ਼ਮ ਗ੍ਰਿਫਤਾਰ

0
150

ਅੰਮ੍ਰਿਤਸਰ, 19 ਜਨਵਰੀ | ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਮੁਤਾਬਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੋਲਕ ਦੀ ਗਿਣਤੀ ਦੌਰਾਨ ਖਜ਼ਾਨੇ ‘ਚੋਂ 40 ਹਜ਼ਾਰ ਰੁਪਏ ਦੀ ਚੋਰੀ ਕਰਦਾ ਮੁਲਾਜ਼ਮ ਕਾਬੂ ਕੀਤਾ ਗਿਆ ਹੈ।

ਸੂਤਰਾਂ ਮੁਤਾਬਕ ਫੜਿਆ ਗਿਆ ਮੁਲਾਜ਼ਮ ਧਰਮ ਪ੍ਰਚਾਰ ਕਮੇਟੀ ਦੇ ਇਕ ਸੀਨੀਅਰ ਅਧਿਕਾਰੀ ਦਾ ਪੁੱਤਰ ਹੈ ਤੇ ਕਾਫੀ ਲੰਬੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਐਸਜੀਪੀਸੀ ‘ਚ ਆਪਣੀ ਡਿਊਟੀ ਕਰ ਰਿਹਾ ਸੀ। ਮੁਲਜ਼ਮ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਗੋਲਕ ਦੀ ਗਿਣਤੀ ਦੌਰਾਨ 40 ਹਜ਼ਾਰ ਰੁਪਏ ਲੁਕਾਏ ਸਨ, ਜਿਸ ਨੂੰ ਟਾਸਕ ਫੋਰਸ ਦੇ ਇੰਸਪੈਕਟਰ ਨੇ ਤਲਾਸ਼ੀ ਦੌਰਾਨ ਬਰਾਮਦ ਕੀਤਾ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)