<p><strong>ਨਵੀਂ ਦਿੱਲੀ&comma; 13 ਦਸੰਬਰ &vert;<&sol;strong> ਸਿੱਖ ਭਾਈਚਾਰੇ ਦੀ ਸਾਲਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਜੰਮੂ-ਕਸ਼ਮੀਰ ਸਰਕਾਰ ਨੇ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਹੈ। ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟਰੇਸ਼ਨ ਇਸ ਕਾਨੂੰਨ ਤਹਿਤ ਹੋਵੇਗੀ। ਅਨੰਦ ਮੈਰਿਜ ਐਕਟ ਦੇਸ਼ ’ਚ ਪਹਿਲਾਂ ਤੋਂ ਲਾਗੂ ਹੈ ਪਰ ਧਾਰਾ 370 ਕਾਰਨ ਜੰਮੂ-ਕਸ਼ਮੀਰ ’ਚ ਇਹ ਲਾਗੂ ਨਹੀਂ ਸੀ। 5 ਅਗਸਤ&comma; 2019 ਨੂੰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਕੇਂਦਰੀ ਕਾਨੂੰਨ ਜੰਮੂ-ਕਸ਼ਮੀਰ ’ਚ ਲਾਗੂ ਹੋ ਗਏ। ਇਸ ਤੋਂ ਬਾਅਦ ਸਿੱਖ ਭਾਈਚਾਰਾ ਮੰਗ ਕਰ ਰਿਹਾ ਸੀ ਕਿ ਜੰਮੂ-ਕਸ਼ਮੀਰ ’ਚ ਵੀ ਅਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ।<&sol;p>&NewLine;<p>ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਕਸ਼ਮੀਰ ਅਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਕਾਨੂੰਨ&comma; ਨਿਆਂ ਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਹੁਕਮ ਵੀ ਜਾਰੀ ਕਰ ਦਿੱਤਾ ਹੈ। ਅਨੰਦ ਮੈਰਿਜ ਐਕਟ ਤਹਿਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦੇ ਰਜਿਸਟਰਾਰ ਹੋਣਗੇ।<&sol;p>&NewLine;<p>ਵਿਆਹ ਦੀ ਰਜਿਸਟ੍ਰੇਸ਼ਨ ਦੀ ਤਰੀਕ ਤੋਂ 15 ਦਿਨਾਂ ਦੇ ਅੰਦਰ ਰਜਿਸਟਰਾਰ ਦੋਵੇਂ ਧਿਰਾਂ ਨੂੰ ਅਨੰਦ ਮੈਰਿਜ ਦੇ ਪ੍ਰਮਾਣ ਪੱਤਰ ਦੀਆਂ ਦੋ ਕਾਪੀਆਂ ਮੁਫ਼ਤ ਜਾਰੀ ਕਰਨਗੇ। ਜੰਮੂ-ਕਸ਼ਮੀਰ ਦੇ ਸਿੱਖ ਭਾਈਚਾਰੇ ਦੀ ਅਬਾਦੀ ਕਰੀਬ ਸਾਢੇ ਛੇ ਲੱਖ ਹੈ। ਇਸ ਤੋਂ ਇਲਾਵਾ ਕਸ਼ਮੀਰ ’ਚ ਵੀ ਤਕਰੀਬਨ 100 ਪਿੰਡਾਂ ’ਚ ਸਿੱਖ ਭਾਈਚਾਰੇ ਦੇ ਲੋਕ ਰਹਿੰਦੇ ਹਨ। ਸਿੱਖ ਭਾਈਚਾਰੇ ਦੇ ਵੱਖ-ਵੱਖ ਵਫ਼ਦਾਂ ਨੇ ਸਮੇਂ-ਸਮੇਂ ’ਤੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਅਨੰਦ ਮੈਰਿਜ ਐਕਟ ਲਾਗੂ ਕਰਨ ਦਾ ਮਾਮਲਾ ਚੁੱਕਿਆ ਸੀ।<&sol;p>&NewLine;<p>ਲੰਬੇ ਸਮੇਂ ਤੋਂ ਅਨੰਦ ਮੈਰਿਜ ਐਕਟ ਲਾਗੂ ਕਰਨ ਦਾ ਮਾਮਲਾ ਚੁੱਕ ਰਹੇ ਨੈਸ਼ਨਲ ਸਿੱਖ ਫਰੰਟ ਦੇ ਚੇਅਰਮੈਨ ਵਰਿੰਦਰ ਜੀਤ ਸਿੰਘ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਲਈ ਲੰਬੀ ਜੱਦੋ-ਜਹਿਦ ਕੀਤੀ ਗਈ। ਪਹਿਲਾਂ ਸਿੱਖ ਭਾਈਚਾਰੇ ’ਚ ਵਿਆਹ ਨੂੰ ਹਿੰਦੂ ਮੈਰਿਜ ਐਕਟ ਤਹਿਤ ਹੀ ਰਜਿਸਟਰਡ ਕੀਤਾ ਜਾਂਦਾ ਸੀ ਪਰ ਹੁਣ ਅਨੰਦ ਮੈਰਿਜ ਐਕਟ ਤਹਿਤ ਹੀ ਰਜਿਸਟਰਡ ਹੋਣਗੇ।<&sol;p>&NewLine;<p>ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਨਾ ਨੇ ਵੀ ਅਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਮੰਗਾਂ ਚੁੱਕ ਰਹੇ ਸਾਂ&comma; ਜਿਸ ’ਚ ਇਹ ਇਕ ਪ੍ਰਮੁੱਖ ਮੰਗ ਸੀ। ਸਰਕਾਰ ਦਾ ਇਹ ਕਦਮ ਸ਼ਲਾਘਾਯੋਗ ਹੈ। ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਦੇ ਪ੍ਰਧਾਨ ਰਣਜੀਤ ਸਿੰਘ ਟੌਹੜਾ ਨੇ ਵੀ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਸਵਾਗਤ ਕੀਤਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;