ਵੱਡੀ ਖਬਰ : ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ-ਹੜਤਾਲ, ਜਥੇਦਾਰ ਦੀ ਅਪੀਲ ‘ਤੇ ਲਿਆ ਫੈਸਲਾ

0
1073

ਪਟਿਆਲਾ, 8 ਦਸੰਬਰ | ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਟਿਆਲਾ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ। ਰਾਜੋਆਣਾ ਦੀ ਭੁੱਖ-ਹੜਤਾਲ ਦਾ ਅੱਜ ਤੀਸਰਾ ਦਿਨ ਹੈ।

ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਈ ਗਈ ਫਾਂਸੀ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ ‘ਤੇ ਫੈਸਲਾ ਨਾ ਹੋਣ ਉਤੇ ਪਟੀਸ਼ਨ ਵਾਪਸ ਲੈਣ ਦੀ ਮੰਗ ਕੀਤੀ ਹੈ, ਜਿਸ ਨੇ 5 ਦਸਬੰਰ ਤੋਂ ਭੁੱਖ-ਹੜਤਾਲ ਸ਼ੁਰੂ ਕੀਤੀ ਸੀ। ਜਥੇਦਾਰ ਦੀ ਅਪੀਲ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ-ਹੜਤਾਲ ਖਤਮ ਕਰ ਦਿੱਤੀ ਹੈ।