<p><strong>ਚੰਡੀਗੜ੍ਹ &vert;<&sol;strong> ਪੰਜਾਬ ਸਰਕਾਰ ਦਾ &OpenCurlyQuote;ਮਿਸ਼ਨ ਇਨਵੈਸਟਮੈਂਟ’ ਨੂੰ ਵੱਡੀ ਸਫਲਤਾ ਮਿਲੀ ਹੈ। ਹੁਣ BMW ਦੇ ਸਪੇਅਰ ਪਾਰਟਸ ਪੰਜਾਬ ਵਿਚ ਬਣਾਏ ਜਾਣਗੇ। ਕੰਪਨੀ ਨੇ ਪੰਜਾਬ ਵਿਚ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਹੈ। ਕੰਪਨੀ ਵੱਲੋਂ ਮੰਡੀ ਗੋਬਿੰਦਗੜ੍ਹ ਵਿਚ ਪਲਾਂਟ ਲਾਇਆ ਜਾਵੇਗਾ। ਸੀਐਮ ਭਗਵੰਤ ਅਗਲੇ ਮਹੀਨੇ ਇਸ ਦੀ ਸ਼ੁਰੂਆਤ ਕਰਨਗੇ। ਇਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ।<&sol;p>&NewLine;<p>ਬੀ&period;ਐਮ&period;ਡਬਲਿਊ ਕੰਪਨੀ ਦੇ ਅਧਿਕਾਰੀ ਅੱਜ ਪੰਜਾਬ ਪਹੁੰਚ ਗਏ ਸਨ। ਇਸ ਦੌਰਾਨ ਮੁੱਖ ਮੰਤਰੀ ਅਤੇ ਅਧਿਕਾਰੀਆਂ ਨੇ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ&comma; ਜਿਸ ਵਿਚ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ ਹੈ। ਸੀਐਮ ਨੇ ਕੰਪਨੀ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਕੰਪਨੀ ਅਗਲੇ ਮਹੀਨੇ ਆਪਣੇ ਪਲਾਂਟ ਦਾ ਕੰਮ ਸ਼ੁਰੂ ਕਰ ਦੇਵੇਗੀ। ਮੁੱਖ ਮੰਤਰੀ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਪਹਿਲਾਂ ਪਿਛਲੇ ਸਾਲ ਮੁੱਖ ਮੰਤਰੀ ਜਰਮਨੀ ਗਏ ਸਨ। ਕੰਪਨੀ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ ਗਿਆ।<&sol;p>&NewLine;<p>ਇਸ ਕੰਪਨੀ ਦੀ ਸਥਾਪਨਾ ਨਾਲ ਰਾਜ ਸਰਕਾਰ ਨੂੰ ਹਰ ਸਾਲ ਕਰੋੜਾਂ ਰੁਪਏ ਦਾ ਮਾਲੀਆ ਪ੍ਰਾਪਤ ਹੋਵੇਗਾ। ਇਸ ਦੇ ਨਾਲ ਹੀ ਕੰਪਨੀ ਦੇ ਪਲਾਂਟ ਵਿਚ 700 ਦੇ ਕਰੀਬ ਲੋਕਾਂ ਨੂੰ ਸਿੱਧਾ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਕੰਪਨੀ ਪਲਾਂਟ ਦੇ ਅੰਦਰ 500 ਅਤੇ ਬਾਹਰ 200 ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ। ਪਲਾਂਟ ਲਈ ਜਗ੍ਹਾ ਦੀ ਨਿਸ਼ਾਨਦੇਹੀ ਤੋਂ ਲੈ ਕੇ ਹੋਰ ਕੰਮਾਂ ਤੱਕ ਕੰਪਨੀ ਵੱਲੋਂ ਸਾਰਾ ਕੰਮ ਮੁਕੰਮਲ ਕਰ ਲਿਆ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;