<p><strong>ਮੁੰਬਈ &vert;<&sol;strong> ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਖੁਦਕੁਸ਼ੀ ਕਰ ਲਈ। ਘਟਨਾ ਸਵੇਰੇ 9 ਵਜੇ ਦੀ ਹੈ। ਅਨਿਲ ਨੇ ਬਾਂਦਰਾ ਸਥਿਤ ਆਸ਼ਾ ਮੇਨਾਰ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਲ ਅਰੋੜਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।<&sol;p>&NewLine;<p>ਪੁਲਿਸ ਨੂੰ ਮੁੱਢਲੀ ਜਾਂਚ ਵਿਚ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਪਰਿਵਾਰ ਨਾਲ ਮੌਕੇ &&num;8216&semi;ਤੇ ਪਹੁੰਚ ਗਏ ਹਨ । ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।<&sol;p>&NewLine;<p>ਉਸ ਦੀ ਲਾਸ਼ ਨੂੰ ਬਾਬਾ ਹਸਪਤਾਲ &&num;8216&semi;ਚ ਰੱਖਿਆ ਗਿਆ ਹੈ। ਜਦੋਂ ਮਲਾਇਕਾ ਨੂੰ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਮਿਲੀ ਤਾਂ ਉਹ ਪੁਣੇ &&num;8216&semi;ਚ ਸੀ। ਸੂਚਨਾ ਮਿਲਦੇ ਹੀ ਉਹ ਤੁਰੰਤ ਮੁੰਬਈ ਲਈ ਰਵਾਨਾ ਹੋ ਗਈ।<&sol;p>&NewLine;<p>ਪਿਛਲੇ ਸਾਲ ਸਿਹਤ ਖਰਾਬ ਹੋਣ ਕਾਰਨ ਅਨਿਲ ਅਰੋੜਾ ਨੂੰ ਮੁੰਬਈ ਦੇ ਇੱਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਮਲਾਇਕਾ ਨੂੰ ਹਸਪਤਾਲ &&num;8216&semi;ਚ ਮਾਂ ਜੋਇਸ ਨਾਲ ਦੇਖਿਆ ਗਿਆ। ਹਾਲਾਂਕਿ ਉਸ ਦੇ ਇਲਾਜ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਅਨਿਲ ਅਰੋੜਾ ਇੱਕ ਪੰਜਾਬੀ ਹਿੰਦੂ ਪਰਿਵਾਰ ਨਾਲ ਸਬੰਧਤ ਸਨ। ਉਹ ਮਰਚੈਂਟ ਨੇਵੀ ਵਿਚ ਨੌਕਰੀ ਕਰ ਚੁੱਕੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;