ਵੱਡੀ ਖਬਰ : ਚੰਡੀਗੜ੍ਹ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ RDX ਕੇਸ ‘ਚੋਂ ਕੀਤਾ ਬਰੀ

0
588

ਚੰਡੀਗੜ੍ਹ, 22 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੀ ਅਦਾਲਤ ਨੇ RDX ਨਾਲ ਸਬੰਧਤ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਆਰਡੀਐਕਸ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿਚ ਸਬੂਤ ਪੇਸ਼ ਨਹੀਂ ਕਰ ਸਕੀ।

ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ RDX ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿਚ ਕਾਫੀ ਸਮੇਂ ਤੋਂ ਪੁਲਿਸ ਦਾ ਗਵਾਹ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ।