ਚੰਡੀਗੜ੍ਹ| ਪੰਜਾਬ ਕੇਡਰ ਦੀ ਆਈਪੀਐੱਸ ਅਧਿਕਾਰੀ ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਨਵਾਂ ਐੱਸਐੱਸਪੀ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਜਾਰੀ ਅਧਿਸੂਚਨਾ ਮੁਤਾਬਿਕ ਉਨ੍ਹਾਂ ਦੀ ਨਿਯੁਕਤੀ ਅਗਲੇ ਤਿੰਨ ਸਾਲਾਂ ਲਈ ਕੀਤੀ ਗਈ ਹੈ।
ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਉਨ੍ਹਾਂ ਨੂੰ ਅਪਰੂਵਲ ਦਿੱਤੀ ਹੈ। ਇਸ ਸਬੰਧ ਵਿਚ ਵੱਖ-ਵੱਖ ਵਿਭਾਗਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। MHA ਦੇ ਇੰਟਰ ਕੇਡਰ ਡੈਪੂਟੇਸ਼ਨ ਦੇ ਪ੍ਰਸਤਾਵ ਉਤੇ ਕੈਬਨਿਟ ਨੇ ਮਨਜ਼ੂਰੀ ਦਿੰਦੇ ਹੋਏ ਪੰਜਾਬ ਕੇਡਰ 2013 ਬੈਚ ਦੀ ਆਈਪੀਐੱਸ ਅਧਿਕਾਰੀ ਕੰਵਰਦੀਪ ਕੌਰ ਨੂੰ AGMUT ਕੇਡਰ ਚੰਡੀਗੜ੍ਹ ਵਿਚ ਬਤੌਰ SSP ਯੂਟੀ ਦੇ ਅਹੁਦੇ ਉਤੇ ਨਿਯੁਕਤੀ ਦਿੱਤੀ ਹੈ।
ਤਿੰਨ ਸਾਲ ਤੱਕ ਦੇਣਗੇ ਸੇਵਾਵਾਂ
MHA ਦੇ ਹੁਕਮਾਂ ਉਤੇ IPS ਕੰਵਰਦੀਪ ਕੌਰ ਚੰਡੀਗੜ੍ਹ ਵਿਚ ਬਤੌਰ SSP ਘੱਟ ਤੋਂ ਘੱਟ ਤਿੰਨ ਸਾਲ ਤੱਕ ਸੇਵਾਵਾਂ ਦੇਣਗੇ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਫਿਰੋਜ਼ਪੁਰ ਵਿਚ ਬਤੌਰ SSP ਸੇਵਾਵਾਂ ਦੇ ਰਹੇ ਸਨ।
ਪੰਜਾਬ ਸਰਕਾਰ ਦੁਆਰਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਭੇਜੇ ਗਏ ਪੈਨਲ ਵਿਚ ਇਕ IPS ਨੂੰ ਪ੍ਰਵਾਨਗੀ ਦਿੰਦੇ ਹੋਏ ਪੰਜਾਬ ਨੂੰ ਹੋਰ ਨਾਂ ਪ੍ਰਸਤਾਵਿਤ ਕਰਨ ਲਈ ਕਿਹਾ ਗਿਆ ਸੀ।
ਪੰਜਾਬ ਸਰਕਾਰ ਨੇ ਦੂਸਰੇ ਪੈਨਲ ਵਿਚ IPS ਕੰਵਰਦੀਪ ਕੌਰ ਦਾ ਨਾਂ ਸ਼ਾਮਲ ਕੀਤਾ ਸੀ। ਉਸੇ ਸਮੇਂ ਤੋਂ ਚੰਡੀਗੜ੍ਹ ਵਿਚ ਬਤੌਰ SSP ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੇ ਜਾਣ ਦੇ ਕਿਆਸ ਲਗਾਏ ਜਾ ਰਹੇ ਸਨ।