ਵੱਡੀ ਖਬਰ ! 5 ਫਰਵਰੀ ਨੂੰ ਇਕੋ ਪੜਾਅ ‘ਚ ਹੋਣਗੀਆਂ ਦਿੱਲੀ ਵਿਧਾਨ ਸਭਾ ਚੋਣਾਂ, ਇਸ ਤਰੀਕ ਨੂੰ ਆਉਣਗੇ ਨਤੀਜੇ

0
148
ਨਵੀਂ ਦਿੱਲੀ, 7 ਜਨਵਰੀ | ਦਿੱਲੀ ਵਿਚ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਇੱਕੋ ਪੜਾਅ ਵਿਚ ਹੋਣਗੀਆਂ। ਨਤੀਜਾ 8 ਫਰਵਰੀ ਨੂੰ ਆਵੇਗਾ। ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਵਿਚ ਡੇਢ ਕਰੋੜ ਵੋਟਰਾਂ ਲਈ 33 ਹਜ਼ਾਰ ਬੂਥ ਬਣਾਏ ਗਏ ਹਨ। ਇੱਥੇ 83.49 ਲੱਖ ਮਰਦ ਅਤੇ 79 ਲੱਖ ਮਹਿਲਾ ਵੋਟਰ ਹਨ। 0.8 ਲੱਖ ਨਵੇਂ ਵੋਟਰ ਹਨ। 830 ਵੋਟਰ 100 ਸਾਲ ਤੋਂ ਵੱਧ ਉਮਰ ਦੇ ਹਨ।
ਇਸ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਨੇ ਚੋਣ ਪ੍ਰਕਿਰਿਆ ‘ਚ ਬੇਨਿਯਮੀਆਂ ਦੇ ਦੋਸ਼ਾਂ ‘ਤੇ 30 ਮਿੰਟ ਤੱਕ ਤੱਥਾਂ ਸਮੇਤ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਵੋਟਰਾਂ ਨੂੰ ਵਧਾਉਣ ਅਤੇ ਇੱਕ ਵਿਸ਼ੇਸ਼ ਵਰਗ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਗਲਤ ਹਨ। ਚੋਣ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਸਮਾਂ ਲੱਗਦਾ ਹੈ। ਇਹ ਸਭ ਇੱਕ ਨਿਸ਼ਚਿਤ ਪ੍ਰੋਟੋਕੋਲ ਦੇ ਤਹਿਤ ਹੁੰਦਾ ਹੈ।