ਤਰਨਤਾਰਨ/ਅੰਮ੍ਰਿਤਸਰ/| ਪੰਜਾਬ ‘ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੁਕ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਕੀਤੇ ਨਾ ਕੀਤੇ ਧਾਰਮਿਕ ਗ੍ਰੰਥ ਦੀ ਬੇਅਦਬੀ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇਕ ਮਾਮਲਾ ਤਰਨਤਾਰਨ ਦੇ ਪਿੰਡ ਸਿਧਵਾਂ ‘ਚ ਦੇਖਣ ਨੂੰ ਮਿਲਿਆ ਹੈ।
ਪਿੰਡ ਸਿਧਵਾਂ ‘ਚ ਗੁਟਕਾ ਸਾਹਿਬ ਦੀ ਬੇਅਦਬੀ ਹੋਈ। ਸ਼ਰਾਰਤੀ ਅਨਸਰ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਰਾਊਂਡ ਵਿੱਚ ਸੁੱਟ ਕੇ ਫਰਾਰ ਹੋ ਗਏ। ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸ਼ਰਾਰਤੀ ਅਨਸਰਾਂ ਬਾਰੇ ਦੱਸਣ ਦੀ ਪਿੰਡ ‘ਚ ਅਨਾਊਂਸਮੈਂਟ ਕਰਵਾਈ ਗਈ, ਜਿਸ ਤੋਂ ਬਾਅਦ ਤੀਜੇ ਦਿਨ ਗੁਟਕਾ ਸਾਹਿਬ ਭਾਂਡੇ ਮਾਂਜਣ ਵਾਲੇ ਸਥਾਨ ‘ਤੇ ਰੱਖ ਕੇ ਸ਼ਰਾਰਤੀ ਅਨਸਰ ਫਰਾਰ ਹੋ ਗਏ।