ਵੱਡੀ ਖਬਰ ! ਪੰਜਾਬ ‘ਚ ਇਕ ਵਾਰ ਫਿਰ ਇਸ ਤਰੀਕ ਤੋਂ ਹੜਤਾਲ ‘ਤੇ ਜਾਣਗੇ ਡਾਕਟਰ

0
7

ਚੰਡੀਗੜ੍ਹ, 4 ਜਨਵਰੀ | ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਪ੍ਰਭਾਵਿਤ ਹੋ ਸਕਦੀਆਂ ਹਨ। ਪੀਸੀਐਮਐਸ ਡਾਕਟਰਜ਼ ਐਸੋਸੀਏਸ਼ਨ ਨੇ ਇੱਕ ਵਾਰ ਫਿਰ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਦੋਸ਼ ਹੈ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਹੜਤਾਲ ਖਤਮ ਕਰਨ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ।

ਡਾਕਟਰਾਂ ਦਾ ਕਹਿਣਾ ਹੈ ਕਿ ਆਖਰਕਾਰ ਉਨ੍ਹਾਂ ਕੋਲ ਹੜਤਾਲ ‘ਤੇ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਪਿਛਲੇ ਸਾਲ ਸਤੰਬਰ ਵਿਚ ਮੈਡੀਕਲ ਅਫਸਰਾਂ ਨੇ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਸੁਰੱਖਿਆ ਅਤੇ ਤਰੱਕੀ ਨਾਲ ਸਬੰਧਤ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਸੀ।

ਉਸ ਸਮੇਂ ਓਪੀਡੀ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। 14 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਭਵਨ ਵਿਖੇ ਮੀਟਿੰਗ ਤੋਂ ਬਾਅਦ ਮੀਡੀਆ ਸਾਹਮਣੇ ਪੇਸ਼ ਹੋਏ ਅਤੇ ਵਾਅਦਾ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਪੂਰੀਆਂ ਕੀਤੀਆਂ ਜਾਣਗੀਆਂ।

ਡਾਕਟਰਾਂ ਦੀ ਐਸੋਸੀਏਸ਼ਨ ਨੇ ਭਰੋਸਾ ਦੇ ਕੇ ਹੜਤਾਲ ਖ਼ਤਮ ਕਰ ਦਿੱਤੀ ਸੀ ਅਤੇ ਸੇਵਾਵਾਂ ਬਹਾਲ ਕਰ ਦਿੱਤੀਆਂ ਸਨ ਪਰ ਸਮਾਂ ਸੀਮਾ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀਆਂ ਦੋਵੇਂ ਮੰਗਾਂ ‘ਤੇ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸ ਕਾਰਨ ਮੈਡੀਕਲ ਅਫ਼ਸਰਾਂ ਵਿਚ ਡੂੰਘਾ ਰੋਸ ਹੈ। ਕਈ ਮਾਹਿਰ ਡਾਕਟਰ ਸਰਕਾਰੀ ਸੇਵਾਵਾਂ ਤੋਂ ਅਸਤੀਫਾ ਦੇ ਕੇ ਹਸਪਤਾਲ ਛੱਡ ਰਹੇ ਹਨ।

ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਸੁਰੱਖਿਆ ਅਤੇ ਕਰੀਅਰ ਦੀ ਤਰੱਕੀ ਨਾਲ ਸਬੰਧਤ ਮੁੱਦਿਆਂ ‘ਤੇ ਸਮਝੌਤੇ ਅਨੁਸਾਰ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਉਹ 20 ਜਨਵਰੀ 2025 ਤੋਂ ਓਪੀਡੀ ਸੇਵਾਵਾਂ ਬੰਦ ਕਰ ਕੇ ਹੜਤਾਲ ‘ਤੇ ਬੈਠਣਗੇ।

ਡਾਕਟਰਜ਼ ਐਸੋਸੀਏਸ਼ਨ ਨੇ 12 ਜਨਵਰੀ ਨੂੰ ਜ਼ਿਲਾ ਇਕਾਈਆਂ ਦੀ ਮੀਟਿੰਗ ਸੱਦੀ ਹੈ, ਜਿਸ ਵਿਚ ਅਗਲੇਰੀ ਰਣਨੀਤੀ ’ਤੇ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਨੇ ਕਿਹਾ ਕਿ ਉਹ ਲੋਕ ਹਿੱਤ ਵਿਚ ਕੰਮ ਕਰਨ ਵਾਲੀ ਸੰਸਥਾ ਹੈ। ਹਸਪਤਾਲਾਂ ਵਿਚ ਸੁਰੱਖਿਆ ਕੇਵਲ ਡਾਕਟਰਾਂ ਲਈ ਹੀ ਨਹੀਂ ਸਗੋਂ ਸਟਾਫ਼ ਅਤੇ ਮਰੀਜ਼ਾਂ ਲਈ ਵੀ ਜ਼ਰੂਰੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)