ਵੱਡੀ ਖਬਰ : ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਰਾਈਸ ਮਿੱਲਰਾਂ ਨੇ ਖਤਮ ਕੀਤੀ ਹੜਤਾਲ

0
326

ਚੰਡੀਗੜ੍ਹ, 21 ਅਕਤੂਬਰ | ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਰਾਈਸ ਮਿੱਲਰਾਂ ਦੀ ਹੜਤਾਲ ਖਤਮ ਹੋ ਗਈ ਹੈ। ਇਹ ਫੈਸਲਾ ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੀਟਿੰਗ ਤੋਂ ਬਾਅਦ ਲਿਆ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮਿੱਲਰਾਂ ਦੇ ਜ਼ਿਆਦਾਤਰ ਮਾਮਲੇ ਕੇਂਦਰ ਸਰਕਾਰ ਨਾਲ ਸਬੰਧਤ ਹਨ।

ਮਾਨ ਸਰਕਾਰ ਐਫਸੀਆਈ ਅਤੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਹਰ ਸੰਭਵ ਯਤਨ ਕਰੇਗੀ। ਪੈਡੀ ਸੀਜ਼ਨ ਦੌਰਾਨ ਪੰਜਾਬ ਸਰਕਾਰ ਨੇ ਮਿੱਲਰਜ਼ ਨੂੰ ਦਿੱਤੇ ਜਾਣ ਵਾਲੇ ਇਨਸੈਂਟਿਵ ਨੂੰ 24 ਘੰਟਿਆਂ ਲਈ ਅੱਗੇ ਵਧਾਇਆ ਹੈ।