ਵੱਡੀ ਖਬਰ : ਬਟਾਲਾ ‘ਚ ਨਗਰ ਕੀਰਤਨ ਦੌਰਾਨ ਵਾਪਰਿਆ ਭਾਣਾ, ਕ.ਰੰਟ ਲੱਗਣ ਨਾਲ ਨੌਜਵਾਨ ਦੀ ਮੌ.ਤ

0
1163

ਬਟਾਲਾ, 27 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਟਰਾਲੀ ਵਿਚ ਕਰੰਟ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ।

ਵੇਖੋ ਵੀਡੀਓ

https://www.facebook.com/punjabibulletin/videos/892294855593280

ਇਸ ਦੌਰਾਨ ਨਗਰ ਕੀਰਤਨ ਵਾਲੀ ਟਰਾਲੀ ਵਿਚ ਕਰੰਟ ਆਉਣ ਨਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਵਿੰਦਰ ਸਿੰਘ ਦਾ ਪੁੱਤਰ 21 ਸਾਲ ਦਾ ਨੌਜਵਾਨ ਪੁੱਤਰ ਬਿਕਰਮਜੀਤ ਸਿੰਘ ਟਰਾਲੀ ਦੇ ਨਾਲ-ਨਾਲ ਨੰਗੇ ਪੈਰ ਪੈਦਲ ਚੱਲਦਾ ਹੋਇਆ ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰ ਰਿਹਾ ਸੀ। ਇਸ ਮੌਕੇ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ।

ਵੇਖੋ ਵੀਡੀਓ

https://www.facebook.com/punjabibulletin/videos/319552060937648

ਇਸ ਤੋਂ ਇਲਾਵਾ ਟਰਾਲੀ ਉਪਰ ਬੈਠੇ ਕੁਝ ਨੌਜਵਾਨਾਂ ਅਤੇ ਸੇਵਾਦਾਰਾਂ ਨੂੰ ਵੀ ਝਟਕਾ ਲੱਗਾ ਪਰ ਉਨ੍ਹਾਂ ਦਾ ਬਚਾਅ ਹੋ ਗਿਆ। ਇਸ ਉਪਰੰਤ ਸੇਵਾਦਾਰਾਂ ਅਤੇ ਸਥਾਨਕ ਲੋਕਾਂ ਨੇ ਬਿਕਰਮਜੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।