ਚੰਡੀਗੜ੍ਹ, 24 ਨਵੰਬਰ | ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਜਲਦ ਹੀ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਰਹੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਜਾਂ ਨਹੀਂ। ਬੱਚੇ ਦੇ ਗੈਰ-ਹਾਜ਼ਰ ਹੋਣ ਦੀ ਸੂਰਤ ‘ਚ ਰਜਿਸਟਰਡ ਮੋਬਾਈਲ ‘ਤੇ ਇਕ ਮੈਸੇਜ ਆਪਣੇ ਆਪ ਆ ਜਾਵੇਗਾ।
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਇਕੋ ਸਮੇਂ ਸ਼ੁਰੂ ਕੀਤੀ ਜਾਵੇਗੀ।