<p><strong>ਚੰਡੀਗੜ੍ਹ&comma; 12 ਨਵੰਬਰ &vert;<&sol;strong> ਪੰਜਾਬ ਦੀ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ &&num;8216&semi;ਚ ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ&comma; ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਪਤੀ ਨੂੰ ਨੋਟਿਸ ਜਾਰੀ ਕੀਤਾ ਹੈ। ਦੋਵਾਂ &&num;8216&semi;ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਹੈ। ਦੋਵਾਂ ਆਗੂਆਂ ਨੂੰ 24 ਘੰਟਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।<&sol;p>&NewLine;<p>ਭਾਜਪਾ ਆਗੂ ਮਨਪ੍ਰੀਤ ਬਾਦਲ ਕੁਝ ਦਿਨ ਪਹਿਲਾਂ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਲੋਕਾਂ ਨੂੰ ਕੇਂਦਰ ਸਰਕਾਰ ਵਿਚ ਨੌਕਰੀਆਂ ਦੇਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਰੋਡਵੇਜ਼ ਦੇ ਜੀ&period;ਐਮ&period; ਉਨ੍ਹਾਂ ਨੂੰ ਜਾਣਦੇ ਹਨ। ਇਸ ਦੇ ਨਾਲ ਹੀ ਤੁਹਾਨੂੰ ਰੇਲਵੇ ਵਿਚ ਨੌਕਰੀ ਮਿਲੇਗੀ। ਰੇਲ ਮੰਤਰੀ ਕੁਝ ਦਿਨ ਬਰਨਾਲਾ &&num;8216&semi;ਚ ਹੀ ਰਹਿਣਗੇ।<&sol;p>&NewLine;<p>ਇਸ ਦੀ ਵੀਡੀਓ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਹੋ ਗਈ ਸੀ। ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਪਹੁੰਚ ਗਈ ਸੀ। ਹਾਲਾਂਕਿ ਬਾਅਦ ਵਿਚ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਸੀ ਪੁਆਇੰਟ ਸੈਂਟਰ ਦੀ ਗੱਲ ਕਰ ਰਹੇ ਹਨ। ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਯੋਗ ਬਣਾਉਣ ਲਈ ਸਿਖਲਾਈ ਦਿੱਤੀ ਜਾਂਦੀ ਹੈ। ਹਾਲਾਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਸੀ।<&sol;p>&NewLine;<p>ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ &&num;8216&semi;ਤੇ ਮਸਜਿਦ ਜਾ ਕੇ ਪ੍ਰਚਾਰ ਕਰਨ ਦਾ ਦੋਸ਼ ਹੈ। ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ। ਰਾਜਾ ਵੜਿੰਗ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ &&num;8216&semi;ਤੇ ਇਹ ਫੋਟੋ ਸ਼ੇਅਰ ਕੀਤੀ ਸੀ। ਭਾਜਪਾ ਨੇ ਇਹ ਮੁੱਦਾ ਚੁੱਕਿਆ ਸੀ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਉਸ ਨੇ ਉੱਥੇ ਜਾ ਕੇ ਪ੍ਰਚਾਰ ਕੀਤਾ। ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿਚ ਵੋਟ ਪਾਉਣ ਲਈ ਕਿਹਾ। ਬਾਅਦ &&num;8216&semi;ਚ ਪੋਸਟ &&num;8216&semi;ਤੇ ਲਿਖੀ ਸੂਚਨਾ ਨੂੰ ਬਦਲ ਦਿੱਤਾ ਗਿਆ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;