<p><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&comma; 23 ਅਕਤੂਬਰ &vert;<&sol;strong> ਪਨਬੱਸ-ਪੀ&period;ਆਰ&period;ਟੀ&period;ਸੀ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਚਿਰੋਕਣੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਜਨਤਕ ਹੋ ਰਹੀਆਂ ਹਨ&comma; ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਇਸੇ ਲੜੀ ਤਹਿਤ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।<&sol;p>&NewLine;<p>ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ&comma; ਮੀਟ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ&comma; ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਣੀ ਸੀ&comma; ਜਿਸ ਨੂੰ ਲੈ ਕੇ ਉਹ ਕਾਫੀ ਉਤਸ਼ਾਹਿਤ ਸਨ ਪਰ ਟਰਾਂਸਪੋਰਟ ਮੰਤਰੀ ਮੀਟਿੰਗ ਵਿਚ ਨਹੀਂ ਪੁੱਜੇ&comma; ਜਿਸ ਕਾਰਨ ਉਨ੍ਹਾਂ ਦੀਆਂ ਉਮੀਦਾਂ &&num;8216&semi;ਤੇ ਪਾਣੀ ਫਿਰ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਯੂਨੀਅਨ ਨੂੰ ਹਨੇਰੇ ਵਿਚ ਰੱਖਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ&comma; ਲਟਕਦੀਆਂ ਮੰਗਾਂ ਦੀ ਪੂਰਤੀ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ&comma; ਜਿਸ ਕਾਰਨ ਯੂਨੀਅਨ ਵਿਚ ਰੋਸ ਵਧਦਾ ਜਾ ਰਿਹਾ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਕਈ ਵਾਰ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਫੰਡ ਨਹੀਂ ਮਿਲਦੇ&comma; ਜਿਸ ਕਾਰਨ ਉਨ੍ਹਾਂ ਨੂੰ ਕਈ-ਕਈ ਦਿਨ ਤਨਖਾਹਾਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਹੱਲ ਕਰਨ ਲਈ ਕਦਮ ਨਾ ਚੁੱਕੇ ਗਏ ਤਾਂ ਅਗਲੀਆਂ ਜ਼ਿਮਨੀ ਚੋਣਾਂ &&num;8216&semi;ਚ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਬੰਧਿਤ ਵਿਧਾਨ ਸਭਾ ਹਲਕਿਆਂ &&num;8216&semi;ਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ &vert; ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਪੱਕਾ ਕਰਨ ਦੀ ਮੰਗ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾ ਰਹੀ। ਢਿਲੋਂ ਨੇ ਦੱਸਿਆ ਕਿ 23 ਅਕਤੂਬਰ ਨੂੰ ਪੰਜਾਬ ਦੇ ਸਾਰੇ 27 ਡਿਪੂਆਂ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੱਸ ਸਟੈਂਡ ਬੰਦ ਕਰ ਕੇ ਸਰਕਾਰ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;