ਵੱਡੀ ਖਬਰ : ਸਾਬਕਾ CM ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਭੇਤਭਰੀ ਹਾਲਤ ‘ਚ ਮੌਤ

0
573

ਚੰਡੀਗੜ੍ਹ, 4 ਫਰਵਰੀ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਗੋਆ ‘ਚ ਭੇਤਭਰੇ ਹਾਲਾਤ ‘ਚ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੋਆ ਪੁਲਿਸ ਨੂੰ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਘਰ ‘ਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਨਰੋਤਮ ਢਿੱਲੋਂ ਵਜੋਂ ਹੋਈ ਹੈ।

ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਪੁਲਿਸ ਨੇ ਮੁੰਬਈ ਹਵਾਈ ਅੱਡੇ ਤੋਂ ਇਕ ਜੋੜੇ ਨੂੰ ਹਿਰਾਸਤ ਵਿਚ ਲਿਆ ਹੈ ਜੋ ਕਥਿਤ ਤੌਰ ‘ਤੇ ਬੀਤੀ ਰਾਤ ਢਿੱਲੋਂ ਦੇ ਘਰ ਰੁਕੇ ਸਨ। ਇਹ ਵੀ ਪਤਾ ਲੱਗਾ ਹੈ ਕਿ ਢਿੱਲੋਂ ਦੇ ਘਰ 2-3 ਹੋਰ ਮਹਿਲਾ ਮਹਿਮਾਨ ਠਹਿਰੇ ਸਨ। ਪੁਲਿਸ ਉਨ੍ਹਾਂ ਦੀ ਵੀ ਭਾਲ ਕਰ ਰਹੀ ਹੈ।