ਵੱਡੀ ਖਬਰ : ਸਾਬਕਾ ਡੀਸੀਪੀ ਰਾਜਿੰਦਰ ਸਿੰਘ ਭਾਜਪਾ ‘ਚ ਹੋਏ ਸ਼ਾਮਲ, ਜਲੰਧਰ ਤੋਂ ਹੋ ਸਕਦੇ ਨੇ ਉਮੀਦਵਾਰ

0
692

ਜਲੰਧਰ | ਸਾਬਕਾ ਡੀਸੀਪੀ ਰਾਜਿੰਦਰ ਸਿੰਘ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਜਲੰਧਰ ਲੋਕ ਸਭਾ ਉਪ ਚੋਣ ਲਈ ਪਾਰਟੀ ਦਾ ਚਿਹਰਾ ਬਣ ਸਕਦੇ ਹਨ। ਤਾਜ਼ਾ ਘਟਨਾਕ੍ਰਮ ਵਿਚ, ਜਲੰਧਰ ਦੇ ਸਾਬਕਾ ਡੀਸੀਪੀ ਰਾਜਿੰਦਰ ਸਿੰਘ 1 ਅਪ੍ਰੈਲ 2023 ਨੂੰ ਭਾਜਪਾ ਵਿਚ ਸ਼ਾਮਲ ਹੋਏ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ।

PunjabKesari

ਇਸ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਆਦਿ ਹਾਜ਼ਰ ਸਨ।

ਭਾਜਪਾ ਵੱਲੋਂ ਰਾਜਿੰਦਰ ਸਿੰਘ ਦੇ ਜਲੰਧਰ ਲੋਕ ਸਭਾ ਉਪ ਚੋਣ ਲੜਨ ਦੀ ਸੰਭਾਵਨਾ ਹੈ। ਰਾਜਿੰਦਰ ਸਿੰਘ ਜਲੰਧਰ ਦੇ ਸਾਬਕਾ ਡੀਸੀਪੀ ਹੋਣ ਦੇ ਨਾਲ-ਨਾਲ ਕਪੂਰਥਲਾ ਦੇ ਐਸਐਸਪੀ ਵੀ ਰਹਿ ਚੁੱਕੇ ਹਨ ਅਤੇ ਉਹ ਭਾਜਪਾ ਲਈ ਟਰੰਪ ਕਾਰਡ ਦਾ ਕੰਮ ਕਰ ਸਕਦੇ ਹਨ।