<p><strong>ਚੰਡੀਗੜ੍ਹ&sol;ਜਲੰਧਰ&comma; 18 ਫਰਵਰੀ &vert;<&sol;strong> ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ&period;ਬੀ&period;ਐਸ&period;ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ &&num;8216&semi;ਤੇ ਦਰਜ ਕੀਤਾ ਗਿਆ ਹੈ।<&sol;p>&NewLine;<p>ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇਕ ਕੇਸ ਵਿਚ ਮਦਦ ਕਰਨ ਬਦਲੇ ਇਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।<&sol;p>&NewLine;<p>ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ &&num;8216&semi;ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;